12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ

Ad Position 21
No active advertisement
ਅਜੀਤ ਡੈਸਕ 08-04-2026
ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ (ਰਜਿ:) ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਰਾਮ ਬਾਗ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪੰਨੂੰ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਤੋਂ ਬਾਅਦ ਚਰਨ ਸਿੰਘ ਸੰਧੂ ਜਨਰਲ ਸਕੱਤਰ ਵਲੋਂ ਜਥੇਬੰਦਕ ਗਤੀਵਿਧੀਆਂ ਅਤੇ ਕੈਸ਼ੀਅਰ ਨਰਿੰਦਰ ਸ਼ਰਮਾ ਵਿੱਤੀ ਰਿਪੋਰਟ ਪੇਸ਼ ਕੀਤੀ ਉਪਰੰਤ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ, ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਭਾਰਤ ਭੂਸ਼ਨ ਬਾਂਸਲ ਅਤੇ ਕੁਲਦੀਪ ਸਿੰਘ (ਦੋਵੇਂ ਮੀਤ ਪ੍ਰਧਾਨ), ਚਰਨ ਸਿੰਘ ਸੰਧੂ ਜਨਰਲ ਸਕੱਤਰ, ਨਰਿੰਦਰ ਸ਼ਰਮਾ ਕੈਸ਼ੀਅਰ, ਸਤਪਾਲ ਚੋਲੀਆ ਨੇ ਜਿਥੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦਾ ਜ਼ਿਕਰ ਕੀਤਾ ਉੱਥੇ ਹੀ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਪ੍ਰਤੀ ਅਪਣਾਈ ਨਾਂਹ ਪੱਖੀ ਅਤੇ ਹਠ ਧਰਮੀ ਵਾਲੀ ਨੀਤੀ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ | ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਉਸ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਸੁਖਦੇਵ ਸਿੰਘ ਸਮਰਾ, ਤਰਲੋਕ ਸਿੰਘ ਕਾਹਲੋਂ, ਪਰਵਿੰਦਰ ਸਿੰਘ, ਜਸਮੇਲ ਸਿੰਘ, ਰਣਜੀਤ ਸਿੰਘ, ਵਰਿੰਦਰ ਕੁਮਾਰ, ਅਵਿਨਾਸ਼ ਕੁਮਾਰ, ਵਿਮਲ ਕੁਮਾਰ, ਸਵਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਸਿੰਘ, ਅਮਰੀਕ ਸਿੰਘ, ਮਨਮੋਹਣ ਸਿੰਘ, ਕੰਵਲਜੀਤ ਸਿੰਘ ਬੱਲ, ਪਿ੍ਤਪਾਲ ਸਿੰਘ ਬਿਟਾ,ਮਹਿੰਦਰ ਪਾਲ, ਓਮ ਪ੍ਰਕਾਸ਼, ਅਸ਼ਵਨੀ ਕੁਮਾਰ, ਸਤਨਾਮ ਸਿੰਘ, ਜਗਦੀਸ਼ ਰਾਜ, ਬਿਹਾਰੀ ਲਾਲ, ਕਾਰਜ ਸਿੰਘ, ਨਰਾਇਣ ਦਾਸ, ਰਵਿੰਦਰ ਨਾਥ, ਸਤ ਪਾਲ, ਸੁਰੇਸ਼ ਕੁਮਾਰ, ਸਤਨਾਮ ਸਿੰਘ, ਸੁਖਵੰਤ ਸਿੰਘ ਔਲਖ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ • ਸ਼ੋ੍ਰਮਣੀ ਕਮੇਟੀ ਦੀ ਸਰਪ੍ਰਸਤੀ ਹ...
Ad Position 24