12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ

Ad Position 21
No active advertisement
ਅਜੀਤ ਡੈਸਕ 08-04-2026
ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੇਰ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪਰਿਕਰਮਾ ਦੀਆਂ ਡਿਓੜੀਆਂ ਤੋਂ ਕੁਝ ਸਮਾਂ ਆਤਿਸ਼ਬਾਜ਼ੀ ਚਲਾਈ ਗਈ | ਇਸ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਰਿਕਰਮਾ ਵਿਚ ਬੈਠ ਕੇ ਮਾਣਿਆ | ਬਿਜਲਈ ਦੀਪਮਾਲਾ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਅੰਮਿ੍ਤ ਸਰੋਵਰ ਕਿਨਾਰੇ ਦੀਵਿਆਂ ਤੇ ਮੋਮਬੱਤੀਆਂ ਦੀ ਰਵਾਇਤੀ ਦੀਪਮਾਲਾ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਅੰਮਿ੍ਤਸਰ ਦੌਰੇ 'ਤੇ ਪੁੱਜੇ • ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ... ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ
Ad Position 24