ਵੇਰਕਾ/ਜੇਠੂਵਾਲ, 7 ਅਪ੍ਰੈਲ (ਦੀਦਾਰ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ 14 ਅਪ੍ਰੈਲ ਨੂੰ ਕਰਵਾਏ ਜਾਣਗੇ | ਸਮਾਗਮ ਵਿਚ ਕੀਰਤਨੀ, ਕਵੀਸ਼ਰੀ ਤੇ ਢਾਡੀ ਜਥੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਸਬੰਧੀ ਲਾਮਬਧ ਕੀਤਾ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਦੀ ਰਹਿਨੁਮਾਈ ਹੇਠ ਮੀਟਿੰਗ ਦੌਰਾਨ ਕੀਤਾ | ਮੀਟਿੰਗ ਵਿਚ ਮੈਨੇਜਰ ਧਾਰੋਵਾਲੀ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ 14 ਨੂੰ ਮਨਾਏ ਜਾ ਰਹੇ ਖਾਲਸਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਦਿਹਾੜੇ 'ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ 14 ਨੂੰ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਅੰਮਿ੍ਤ ਅਭਿਲਾਖੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਟਾ ਰਹਿਤ ਪੰਜ ਕਕਾਰ ਦਿੱਤੇ ਜਾਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਕਿਹਾ ਕਿ ਉਹ ਖਾਲਸੇ ਦੇ ਜਨਮ ਦਿਹਾੜੇ 'ਤੇ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਨਣ ਅਤੇ ਆਪਣਾ ਜੀਵਨ ਸਫਲ ਬਣਾਉਣ | ਇਸ ਮੌਕੇ ਬਾਬਾ ਰਾਮ ਸਿੰਘ ਭੂਰੀ ਵਾਲੇ, ਅਮੋਲਕ ਸਿੰਘ ਰਿਕਾਰਡ ਕੀਪਰ, ਕੰਵਲਜੀਤ ਸਿੰਘ ਸਟੋਰ ਕੀਪਰ, ਅਜੀਤਪਾਲ ਸਿੰਘ ਅਕਾਊਟੈਂਟ, ਹੈੱਡ ਗ੍ਰੰਥੀ ਜਤਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ, ਇਕਬਾਲ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਪ੍ਰਚਾਰਕ ਇੰਦਰਜੀਤ ਸਿੰਘ, ਭਾਈ ਨਵਜੋਤ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਭਾਈ ਸਤਨਾਮ ਸਿੰਘ ਬੱਲੋਵਾਲ, ਭਾਈ ਗੁਰਸੇਵਕ ਸਿੰਘ ਢਾਡੀ ਜਥਾ, ਵਿਸ਼ਾਲ ਸਿੰਘ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਕੁਲਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਵੀਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ ਆਦਿ ਮੁਲਾਜ਼ਮ ਸ਼ਾਮਲ ਸਨ |