23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਰਕਾਰ ਗੜੇਮਾਰੀ ਨਾਲ ਤਬਾਹ ਹੋ ਚੁੱਕੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ-ਵਡਾਲੀ <br/>

Ad Position 21
No active advertisement
ਅਜੀਤ ਡੈਸਕ 09-04-2026
ਛੇਹਰਟਾ, 8 ਅਪ੍ਰੈਲ (ਪੱਤਰ ਪ੍ਰੇਰਕ)-ਪੰਜਾਬ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਬਰਸਾਤ ਤੇ ਗੜ੍ਹੇਮਾਰੀ ਨੇ ਕਿਸਾਨਾਂ ਲਈ ਵੱਡੀਆਂ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਤੇ ਕਿਸਾਨਾਂ ਦੀ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਹੜ੍ਹਾਂ ਦੀ ਮਾਰ ਕਾਰਨ ਭਾਰੀ ਨੁਕਸਾਨ ਝੱਲ ਚੁੱਕੇ ਹਨ ਤੇ ਹੁਣ ਫੇਰ ਬੇ-ਮੌਸਮੀ ਬਰਸਾਤ ਤੇ ਗੜਿ੍ਹਆਂ ਦੇ ਪੈਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਵੱਜ ਗਈ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਗੜੇ੍ਹਮਾਰੀ ਨਾਲ ਤਬਾਹ ਹੋ ਚੁੱਕੀਆਂ ਫਸਲਾ ਦਾ ਕਿਸਾਨਾਂ ਨੂੰ ਤੁਰੰਤ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਵੇ | ਉਨ੍ਹਾਂ ਕਿਹਾ ਕਿ ਗੜੇ੍ਹਮਾਰੀ ਨਾਲ ਕਿਸਾਨਾਂ ਦੀ ਕਮਰ ਟੁੱਟ ਚੁੱਕੀ ਹੈ ਪਰ ਸਰਕਾਰ ਦੀ ਨੀਂਦ ਨਹੀਂ ਟੁੱਟ ਰਹੀ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਵੇਖਣ ਬਾਅਦ ਵਿਚ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪਹਿਲਾਂ ਦੇਣ ਵਾਲਾ ਵਾਅਦਾ ਯਾਦ ਕਰਾਉਂਦਿਆਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਨੂੰ ਪਹਿਲਾਂ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਵੇ ਤਾਂ ਜੋ ਕਿਸਾਨ ਆਪਣੀਆਂ ਜ਼ਰੂਰੀ ਲੋੜਾਂ ਪੂਰੀਆਂ ਕਰ ਸਕਣ ਤੇ ਅਗਲੀ ਫਸਲ ਆਸਾਨੀ ਨਾਲ ਬੀਜ ਸਕਣ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਧੂ ਵਲੋਂ ਰਾਮ ਐਵੇਨਿਊ ਵਿਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਵਲੋਂ ਲੀਗਲ ਵਿੰਗ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ <br/>
Ad Position 24