23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਧਾਇਕ ਸੰਧੂ ਵਲੋਂ ਰਾਮ ਐਵੇਨਿਊ ਵਿਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 09-04-2026
ਛੇਹਰਟਾ, 8 ਅਪ੍ਰੈਲ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 70 ਦੇ ਇਲਾਕਾ ਰਾਮ ਐਵੀਨਿਊ ਵਿਚ ਰਹਿੰਦੇ ਲੋਕਾਂ ਨੂੰ ਸਾਫ਼ ਅਤੇ ਸੁਚੱਜੀ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਕਾਫ਼ੀ ਸਮੇਂ ਤੋਂ ਪਾਣੀ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਂ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਘਰ-ਘਰ ਸਾਫ਼ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕਰ ਰਹੀ ਹੈ ਅਤੇ ਹਰ ਵਾਰਡ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਅਧਾਰ 'ਤੇ ਕੀਤਾ ਜਾ ਰਿਹਾ ਹੈ | ਇਸ ਮੌਕੇ ਇਲਾਕਾ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਹੋਣ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਨੇ ਵਿਧਾਇਕ ਡਾ. ਸੰਧੂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਵਾਰਡ ਨੰਬਰ 70 ਦੇ ਕੌਂਸਲਰ ਵਿਜੇ ਭਗਤ, ਜਸਪਾਲ ਸਿੰਘ ਪੁਤਲੀਘਰ, ਪੀ. ਏ. ਮਾਧਵ ਸ਼ਰਮਾ, ਬਲਾਕ ਪ੍ਰਧਾਨ ਤਿਲਕ ਰਾਜ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਮਨ ਬੇਕਸ ਐਂਡ ਟਰੇਨਿੰਗ ਇੰਸਟੀਚਿਊਟ ਵਿਸ਼ਵ ਪ੍ਰਸਿੱਧ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਗੜੇਮਾਰੀ ਨਾਲ ਤਬਾਹ ਹੋ ਚੁੱਕੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਤੁਰੰਤ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵ...
Ad Position 24