23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮੁਲਾਜ਼ਮਾਂ ਦੇ ਡੀ.ਏ. ਸੰਬੰਧੀ ਹਾਈਕੋਰਟ ਦਾ ਫੈਸਲਾ ਸ਼ਲਾਘਾਯੋਗ, ਬਾਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ : ਕਰਮਜੀਤ ਸਿੰਘ ਕੇ.ਪੀ <br/>

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਹਰਮਿੰਦਰ ਸਿੰਘ)¸ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀ ਨਗਰ ਨਿਗਮ ਟੈਕਨੀਕਲ ਯੂਨੀਅਨ ਅਤੇ ਨਗਰ ਨਿਗਮ ਪੈਨਸ਼ਨਰ ਯੂਨੀਅਨ ਵਲੋਂ ਮਾਨਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਡੀ.ਏ. ਸੰਬੰਧੀ ਕੀਤੇ ਆਦੇਸ਼ਾਂ ਦਾ ਸਵਾਗਤ ਕੀਤਾ ਗਿਆ ਹੈ | ਨਗਰ ਨਿਗਮ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ. ਨੇ ਕਿਹਾ ਮੁਲਾਜ਼ਮਾਂ ਦਾ ਡੀ. ਏ. ਸਰਕਾਰ ਲੰਬੇ ਸਮੇਂ ਤੋਂ ਨੱਪ ਕੇ ਬੈਠੀ ਸੀ | ਪਰ ਮਾਣਯੋਗ ਹਾਈਕੋਰਟ ਨੇ ਸਰਕਾਰ ਨੂੰ ਡੀ.ਏ. ਦਾ ਬਕਾਇਆ ਮੁਲਾਜ਼ਮਾਂ ਨੂੰ ਜਾਰੀ ਕਰਨ ਦੇ ਆਦੇਸ਼ ਜਾਰੀ ਕਰਕੇ ਮੁਲਾਜ਼ਮਾਂ ਨੂੰ ਰਾਹਤ ਨੂੰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ ਜਿਨ੍ਹਾਂ ਨੂੰ ਲੈ ਕੇ ਮੁਲਾਜ਼ਮ ਸੰਘਰਸ਼ ਦਾ ਰਸਤਾ ਅਖਤਿਆਰ ਕਰਨ ਲਈ ਮਜਬੂਰ ਹਨ ਅਤੇ ਨਿੱਤ ਧਰਨੇ ਦੇ ਰਹੇ ਹਨ ਪਰ ਸਰਕਾਰ 'ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਚੁਪ ਨਹੀਂ ਬੈਠਣਗੇ ਅਤੇ ਆਪਣੀਆਂ ਹੱਕੀ ਮੰਗਾਂ ਲਈ 17 ਮਈ ਨੂੰ ਜਲੰਧਰ ਵਿਖੇ ਪੰਜਾਬ ਮੁਲਾਜ਼ਮ ਅਤੇ ਸਾਂਝੇ ਫਰੰਟ ਵਲੋਂ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਦੇ ਖਿਲਾਫ਼ ਕਿਸੇ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ-ਹੇਰ <br/> ਅਗਲੀ ਖ਼ਬਰ ਸੁਖਮਨ ਬੇਕਸ ਐਂਡ ਟਰੇਨਿੰਗ ਇੰਸਟੀਚਿਊਟ ਵਿਸ਼ਵ ਪ੍ਰਸਿੱਧ ਐਵਾਰਡ ਨਾਲ ਸਨਮਾਨਿਤ <br/>
Ad Position 24