23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਬਜ਼ੀ ਮੰਡੀ ਵੱਲ੍ਹਾ ਦੀਆਂ ਜਲਦ ਹੱਲ ਹੋਣਗੀਆਂ ਮੁਸ਼ਕਿਲਾਂ-ਅਮਨਦੀਪ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮਿ੍ਤਸਰ ਦਫਤਰ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਸਬਜ਼ੀ ਮੰਡੀ ਵੱਲ੍ਹਾ ਦੀਆਂ ਮੁਸ਼ਕਿਲਾਂ ਸੰਬੰਧੀ ਸਕੱਤਰ ਅਮਨਦੀਪ ਸਿੰਘ ਸੰਧੂ ਵਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ, ਜਿਸ 'ਚ ਯੂਨੀਅਨ ਵਲੋਂ ਚਰਨਜੀਤ ਸਿੰਘ ਬੱਤਰਾ ਪ੍ਰਧਾਨ, ਹਰਪ੍ਰੀਤ ਸਿੰਘ ਹੈਪੀ ਵਾਈਸ ਪ੍ਰਧਾਨ, ਸੁਸ਼ੀਲ ਅਰੋੜਾ ਲਵਲੀ ਅਤੇ ਜਤਿੰਦਰ ਖੁਰਾਣਾ ਹਾਜ਼ਰ ਹੋਏ | ਇਸ ਦੌਰਾਨ ਮੀਟਿੰਗ 'ਚ ਸਬਜ਼ੀ ਮੰਡੀ ਵੱਲਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਯੂਨੀਅਨ ਵਲੋਂ ਸਕੱਤਰ ਮਾਰਕੀਟ ਕਮੇਟੀ ਅੰਮਿ੍ਤਸਰ ਨੂੰ ਸਬਜ਼ੀ ਮੰਡੀ ਵੱਲ੍ਹਾ ਦੀਆਂ ਟ੍ਰੈਫਿਕ ਅਤੇ ਫੜੀਆਂ ਦੇ ਸੰਬੰਧ 'ਚ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕਿਹਾ ਗਿਆ | ਇਸ ਮੌਕੇ ਅਮਨਦੀਪ ਸਿੰਘ ਸੰਧੂ ਵਲੋਂ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦੀ ਮੰਡੀ 'ਚ ਨਾਜਾਇਜ਼ ਤੌਰ 'ਤੇ ਖੜ੍ਹੀਆਂ ਗੱਡੀਆਂ ਨੂੰ ਹਟਾਇਆ ਜਾਵੇਗਾ ਅਤੇ ਫੜੀਆਂ ਨੂੰ ਇਕ ਨਿਰਧਾਰਿਤ ਜਗ੍ਹਾ 'ਤੇ ਬਿਠਾ ਕੇ ਮੰਡੀ 'ਚੋਂ ਟ੍ਰੈਫਿਕ ਜਾਮ ਦਾ ਮਸਲਾ ਹੱਲ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਸ਼ੈੱਡ ਨੰਬਰ 4 ਦੇ ਨਜ਼ਦੀਕ ਚੌਂਕ 'ਚ ਪੱਕੇ ਤੌਰ 'ਤੇ ਖੜ੍ਹੀਆਂ ਗੱਡੀਆਂ ਦੇ ਸੰਬੰਧ 'ਚ ਮਾਰਕੀਟ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਲੋੜੀਂਦੀ ਫੋਰਸ ਮੁਹੱਈਆ ਕਰਵਾਉਣ ਲਈ ਪੱਤਰ ਲਿਖਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਸਬਜ਼ੀ ਮੰਡੀ ਵੱਲ੍ਹਾ ਦੇ ਸਟਾਫ ਨੂੰ ਵੀ ਮੰਡੀ 'ਚ ਆੜਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਯੂਨੀਅਨ ਵਲੋਂ ਸਕੱਤਰ ਮਾਰਕੀਟ ਕਮੇਟੀ ਦੀ ਸਬਜ਼ੀ ਮੰਡੀ ਵੱਲਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਵਾੜ ਦਾ ਹੱਲ ਕਰਨ 'ਤੇ ਛੀਨਾ ਵਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ <br/> ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ-ਹੇਰ <br/>
Ad Position 24