23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਰਹੱਦੀ ਵਾੜ ਦਾ ਹੱਲ ਕਰਨ 'ਤੇ ਛੀਨਾ ਵਲੋਂ ਕੇਂਦਰ ਦੇ ਫੈਸਲੇ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਦੇ ਵਾੜ ਦੀ ਸਮੱਸਿਆ ਨੂੰ ਹੱਲ ਕਰਦਿਆਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਿਆ ਹੋਇਆ ਇਹ ਮੁੱਦਾ 1990 ਦੇ ਦਹਾਕੇ ਦੌਰਾਨ ਬਣਾਈ ਗਈ ਵਾੜ ਨਾਲ ਸੰਬੰਧਿਤ ਹੈ, ਜਿਸ ਨੇ ਹਜ਼ਾਰਾਂ ਏਕੜ ਉਤਪਾਦਕ ਅਤੇ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਨਾ ਵਰਤਣਯੋਗ ਬ ਣਾ ਦਿੱਤਾ ਸੀ, ਸੁਰੱਖਿਆ ਕਾਰਨਾਂ ਕਰਕੇ ਉਕਤ ਵਾੜ ਕਈ ਮੀਟਰ ਅਤੇ ਕੁਝ ਮਾਮਲਿਆਂ 'ਚ ਭਾਰਤੀ ਖੇਤਰ ਦੇ ਅੰਦਰ ਕਈ ਕਿਲੋਮੀਟਰ ਤੱਕ ਵੀ ਲਗਾਈ ਗਈ ਸੀ | ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਖੇਤੀ ਲਈ ਆਪਣੀ ਜ਼ਮੀਨ ਤੱਕ ਸੀਮਤ ਪਹੁੰਚ ਕਾਰਨ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸ: ਛੀਨਾ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਭਲਾਈ ਅਤੇ ਅਸਲ ਜਨਤਕ ਸ਼ਿਕਾਇਤਾਂ ਦੇ ਹੱਲ ਪ੍ਰਤੀ ਪ੍ਰਧਾਨ ਮੰਤਰੀ ਦੀ ਦਿ੍ੜ ਵਚਨਬੱਧਤਾ ਨੂੰ ਦਰਸਾਉਂਦਾ ਹੈ | ਛੀਨਾ ਨੇ ਕਿਹਾ ਕਿ ਉਨ੍ਹਾਂ (ਖੁਦ) ਪਿਛਲੇ ਸਾਲ ਦਸੰਬਰ 'ਚ ਉਕਤ ਸਮੱਸਿਆ ਦੇ ਹੱਲ ਲਈ ਸ੍ਰੀ ਮੋਦੀ ਅਤੇ ਸ੍ਰੀ ਸ਼ਾਹ ਨੂੰ ਪੱਤਰ ਲਿਖਿਆ ਸੀ ਅਤੇ ਹੁਣ ਇਹ ਖੁਸ਼ੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਹੁਤ ਲੋੜੀਂਦੀ ਰਾਹਤ ਮਿਲੇਗੀ ਅਤੇ ਸਰਹੱਦੀ ਖੇਤਰਾਂ 'ਚ ਖੇਤੀਬਾੜੀ ਉਤਪਾਦਕਤਾ ਨੂੰ ਬਹਾਲ ਕਰਨ ਵਿਚ ਮਦਦ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਪੱਕੇ ਸਿਪਾਹੀ ਹਾਂ ਤੇ ਨਾਲ ਚਟਾਨ ਵਾਂਗ ਖੜ੍ਹੇ ਹਾਂ-ਹਰਇਕਬਾਲ ਸਿੰਘ, ਸਰਪੰਚ ਮਨਜੀਤ ਕੌਰ <br/> ਅਗਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ ਦੀਆਂ ਜਲਦ ਹੱਲ ਹੋਣਗੀਆਂ ਮੁਸ਼ਕਿਲਾਂ-ਅਮਨਦੀਪ ਸਿੰਘ ਸੰਧੂ <br/>
Ad Position 24