23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਮੌਕੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਮੌਕ ਡਰਿੱਲ <br/>

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਸੁਰਿੰਦਰ ਕੋਛੜ)-327ਵੇਂ ਖ਼ਾਲਸਾ ਸਾਜਨਾ ਦਿਵਸ ਦੇ ਸਮਾਗਮਾਂ 'ਚ ਸ਼ਿਰਕਤ ਕਰਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਭਾਰਤੀ ਜਥੇ ਸਮੇਤ ਹੋਰਨਾਂ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਨਨਕਾਣਾ ਸਾਹਿਬ ਦੀ ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮੌਕ ਅਭਿਆਸ (ਡਰਿੱਲ) ਕਰਵਾਇਆ ਗਿਆ | ਸ੍ਰੀ ਨਨਕਾਣਾ ਸਾਹਿਬ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਸਲੀਮ ਅਖ਼ਤਰ ਰਾਓ, ਡੀ. ਪੀ. ਓ. ਸ੍ਰੀ ਨਨਕਾਣਾ ਸਾਹਿਬ ਅਰਸਲਾਨ ਜ਼ਾਹਿਦ ਅਤੇ ਹੋਰ ਵਿਭਾਗਾਂ ਦੇ ਮੁਖੀਆਂ ਨੇ ਇਸ ਮੌਕ ਅਭਿਆਸ ਦੀ ਨਿਗਰਾਨੀ ਕੀਤੀ | ਇਸ ਮੌਕੇ ਜ਼ਿਲ੍ਹਾ ਐਮਰਜੈਂਸੀ ਅਫ਼ਸਰ ਮੁਹੰਮਦ ਅਕਰਮ ਪੰਵਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਮੁਹੰਮਦ ਤਸਲੀਮ ਅਖ਼ਤਰ ਰਾਓ ਨੇ ਕਿਹਾ ਕਿ ਪਾਕਿ 'ਚ ਵਿਸਾਖੀ ਮੇਲਾ 10 ਅਪ੍ਰੈਲ ਤੋਂ 19 ਅਪ੍ਰੈਲ ਤੱਕ ਆਯੋਜਿਤ ਕੀਤਾ ਜਾਵੇਗਾ, ਜਿਸ 'ਚ ਦੁਨੀਆ ਭਰ ਤੋਂ ਲਗਭਗ 26 ਹਜ਼ਾਰ ਪਾਕਿਸਤਾਨੀ, ਭਾਰਤੀ ਅਤੇ ਹੋਰਨਾ ਮੁਲਕਾਂ ਦੇ ਸ਼ਰਧਾਲੂ ਸ਼ਾਮਿਲ ਹੋਣਗੇ | ਉਨ੍ਹਾਂ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਸੰਵੇਦਨਸ਼ੀਲ ਥਾਵਾਂ 'ਤੇ ਵਾਕ-ਥਰੂ ਗੇਟ, ਸੀ. ਸੀ. ਟੀ. ਵੀ. ਕੈਮਰੇ ਅਤੇ ਸਰਚ ਲਾਈਟਾਂ ਦੀ ਸਥਾਪਨਾ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਭਾਰੀ ਇਜ਼ਾਫਾ : ਔਜਲਾ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਪੱਕੇ ਸਿਪਾਹੀ ਹਾਂ ਤੇ ਨਾਲ ਚਟਾਨ ਵਾਂਗ ਖੜ੍ਹੇ ਹਾਂ-ਹਰਇਕਬਾਲ ਸਿੰਘ, ਸਰਪੰਚ ਮਨਜੀਤ ਕੌਰ <br/>
Ad Position 24