23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅੰਮਿ੍ਤਸਰ 'ਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਭਾਰੀ ਇਜ਼ਾਫਾ : ਔਜਲਾ

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਵਿਚ ਤੇਜ਼ੀ ਨਾਲ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗਹਿਰੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਇਹ ਸਿਰਫ਼ ਸਿਹਤ ਸੰਕਟ ਨਹੀਂ, ਸਗੋਂ ਪੂਰੇ ਸਿਸਟਮ ਦੀ ਨਾਕਾਮੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਲੋਕ ਜਿਹੜੇ ਪਾਣੀ ਅਤੇ ਖਾਣੇ 'ਤੇ ਨਿਰਭਰ ਹਨ ਉਹੀ ਉਨ੍ਹਾਂ ਲਈ ਜ਼ਹਿਰ ਬਣਦਾ ਜਾ ਰਿਹਾ ਹੈ | ਇੱਥੇ ਆਪਣੇ ਦਫਤਰ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਸ: ਔਜਲਾ ਨੇ ਕਿਹਾ ਕਿ ਕੈਂਸਰ ਦੇ ਵੱਧਦੇ ਮਾਮਲਿਆਂ ਦੇ ਪਿੱਛੇ ਮੁੱਖ ਕਾਰਨ ਖੇਤੀਬਾੜੀ ਲਈ ਪੈਸਟੀਸਾਈਡ ਦੀ ਬੇਤਹਾਸ਼ਾ ਵਰਤੋਂ, ਖਾਦ ਪਦਾਰਥਾਂ 'ਚ ਮਿਲਾਵਟ ਅਤੇ ਪਾਣੀ ਵਿਚ ਯੂਰੇਨੀਅਮ ਅਤੇ ਹੋਰ ਜ਼ਹਿਰੀਲੇ ਤੱਤਾਂ ਦੀ ਵੱਧ ਰਹੀ ਮਾਤਰਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੈਸਟੀਸਾਈਡ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜੋ ਕਿ ਖੇਤੀਬਾੜੀ ਵਿਭਾਗ ਦੀ ਵੱਡੀ ਨਾਕਾਮੀ ਹੈ | ਇਸ ਦੇ ਨਾਲ ਹੀ ਬਾਜ਼ਾਰ 'ਚ ਮਿਲਾਵਟੀ ਖਾਣ-ਪੀਣ ਦੀਆਂ ਚੀਜ਼ਾਂ ਖੁੱਲ੍ਹੇਆਮ ਵਿਕ ਰਹੀਆਂ ਹਨ | ਜਿਸ ਨਾਲ ਲੋਕਾਂ ਦੀ ਸਿਹਤ 'ਤੇ ਬੁਰਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਤੁੰਗ ਢਾਬ ਡਰੇਨ ਦਾ ਮੁੱਦਾ ਉਹ ਪਿਛਲੇ 8 ਸਾਲਾਂ ਤੋਂ ਲਗਾਤਾਰ ਉਠਾਉਂਦੇ ਆ ਰਹੇ ਹਨ ਪਰ ਅਜੇ ਤੱਕ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ | ਉਨ੍ਹਾਂ ਦੱਸਿਆ ਕਿ ਮਾਨਾਂਵਾਲਾ ਵਿਚ ਨਵੀਂ ਡਰੇਨ ਬਣ ਰਹੀ ਹੈ, ਪਰ ਉੱਥੇ ਵੀ ਡੇਅਰੀਆਂ, ਕੈਮੀਕਲ ਫੈਕਟਰੀਆਂ ਤੇੇ ਹੋਰ ਗੰਦਲਾ ਪਾਣੀ ਵਗ ਰਿਹਾ ਹੈ | ਸਭ ਤੋਂ ਵੱਡੀ ਗੱਲ ਇਹ ਹੈ ਕਿ ਕੋਈ ਵੀ ਵਿਭਾਗ ਮਿਲ ਕੇ ਕੰਮ ਨਹੀਂ ਕਰ ਰਿਹਾ | ਪ੍ਰਦੂਸ਼ਣ, ਖੇਤੀਬਾੜੀ ਤੇ ਹੋਰ ਵਿਭਾਗ ਇੱਕ-ਦੂਜੇ 'ਤੇ ਜ਼ਿੰਮੇਵਾਰੀ ਪਾ ਰਹੇ ਹਨ ਜਦਕਿ ਜ਼ਮੀਨੀ ਹਕੀਕਤ ਹੋਰ ਵੀ ਖ਼ਰਾਬ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਗੁਰੂ ਰਾਮ ਦਾਸ ਜੀ ਦੀ ਪਵਿੱਤਰ ਨਗਰੀ, ਜਿੱਥੇ ਸਰੋਵਰ ਆਸਥਾ ਦਾ ਕੇਂਦਰ ਹਨ, ਅੱਜ ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਸਰਕਾਰਾਂ ਦੀ ਨਾਕਾਮੀ ਕਾਰਨ ਪ੍ਰਦੂਸ਼ਣ ਦਾ ਸ਼ਿਕਾਰ ਹੋ ਰਹੀ ਹੈ | ਪਵਿੱਤਰ ਧਰਤੀ 'ਤੇ ਕੈਂਸਰ ਦੇ ਮਰੀਜ਼ਾਂ ਦੀ ਵੱਧਦੀ ਗਿਣਤੀ ਬਹੁਤ ਦੁਖਦਾਈ ਹੈ | ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਤੰਤਰ ਭਿ੍ਸ਼ਟਾਚਾਰ ਦੀ ਭੇਂਟ ਚੜ੍ਹ ਚੁੱਕਾ ਹੈ | ਵੱਡੇ ਅਧਿਕਾਰੀਆਂ ਨੂੰ ਲੱਗਦਾ ਹੈ ਕਿ ਉਹ ਬਚ ਜਾਣਗੇ ਪਰ ਇਸਦਾ ਅਸਰ ਹਰ ਕਿਸੇ 'ਤੇ ਪੈਂਦਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜੇ ਖਾਦ ਪਦਾਰਥਾਂ ਵਿਚ ਮਿਲਾਵਟ ਹੋ ਰਹੀ ਹੈ ਤਾਂ ਇਸ ਲਈ ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਫੂਡ ਸੇਫਟੀ ਵਿਭਾਗ ਜ਼ਿੰਮੇਵਾਰ ਹਨ, ਅਤੇ ਜੇ ਪ੍ਰਦੂਸ਼ਣ ਵੱਧ ਰਿਹਾ ਹੈ ਤਾਂ ਪ੍ਰਦੂਸ਼ਣ ਵਿਭਾਗ ਸਭ ਤੋਂ ਵੱਧ ਜ਼ਿੰਮੇਵਾਰ ਹੈ |

Ad Position 22
No active advertisement
ਪਿਛਲੀ ਖ਼ਬਰ ਜੀ. ਐਮ. ਸੀ. ਐਚ. ਦੇ ਡਾਕਟਰਾਂ 'ਤੇ ਇਲਾਜ 'ਚ ਲਾਪਰਵਾਹੀ ਵਰਤਣ ਦੇ ਇਲਜ਼ਾਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਮੌਕੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਮੌਕ ਡ...
Ad Position 24