19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਅਗਲੇ ਹਫ਼ਤੇ ਦੇ ਸ਼ੁਰੂ 'ਚ ਆਰੰਭੀ ਜਾਵੇਗੀ ਪੁਰਾਣੇ ਸ਼ਹਿਰ 'ਚ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ 'ਤੇ ਕਾਰਵਾਈ

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਸ਼ਹਿਰ ਦੀ ਪੁਰਾਣੀ ਚਾਰਦੀਵਾਰੀ ਅੰਦਰ ਦੇ ਇਲਾਕੇ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਇਸ ਨੂੰ ਲਾਗੂ ਕਰਨ ਲਈ ਸ਼ਹਿਰ ਦੇ ਇਸ ਹਿੱਸੇ ਵਿਚੋਂ ਮੀਟ, ਤੰਬਾਕੂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਸੋਮਵਾਰ ਤੋਂ ਕਾਰਵਾਈ ਨੂੰ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੁਲਿਸ ਪ੍ਰਬੰਧਾਂ ਦੇ ਤਹਿਤ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ | ਇਸ ਦੇ ਲਈ ਨਗਰ ਨਿਗਮ ਦੇ ਅਸਟੇਟ ਵਿਭਾਗ, ਨਿਗਮ ਦੇ ਪਸ਼ੂ ਪਾਲਨ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ | ਜੋ ਕਾਰਵਾਈ ਨੂੰ ਅੰਜਾਮ ਦੇਣਗੀਆਂ | ਯਾਦ ਰਹੇ ਕਿ ਇਸ ਤੋਂ ਪਹਿਲਾਂ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੇ ਅੰਦਰੋਂ ਤੰਬਾਕੂ ਅਤੇ ਸਿਗਰਟਾਂ ਵਾਲੀਆਂ ਰੇਹੜੀਆਂ ਹਟਾਈਆਂ ਜਾ ਚੁਕੀਆਂ ਹਨ ਅਤੇ ਹੁਣ ਕਾਰਵਾਈ ਉਪਰੋਕਤ ਇਲਾਕੇ ਵਿਚ ਕਰਿਆਨੇ ਅਤੇ ਹੋਰ ਪੱਕੇ ਤੌਰ 'ਤੇ ਸਿਗਰੇਟ ਅਤੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਤੋਂ ਇਲਾਵਾ ਮੀਟ ਅਤੇ ਅੰਡੇ ਵੇਚਣ ਵਾਲੇ ਦੁਕਾਨਦਾਰਾਂ 'ਤੇ ਕਾਰਵਾਈ ਕੀਤੀ ਜਾਵੇਗੀ | ਇਸ ਕਾਰਵਾਈ ਤੋਂ ਪਹਿਲਾਂ ਦੁਕਾਨਦਾਰਾਂ ਨੂੰ ਨੋਟਿਸ ਵੀ ਕੱਢੇ ਜਾ ਚੁਕੇ ਹਨ | ਜਿਸ ਦੀ ਮਿਆਦ ਵੀ ਖ਼ਤਮ ਹੋ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ 'ਵਰਸਿਟੀ ਦਾ ਨਵਾਂ ਆਨਲਾਈਨ 'ਦਾਖ਼ਲਾ ਪੋਰਟਲ' ਪ੍ਰੋ. ਛੀਨਾ ਵਲੋਂ ਜਾਰੀ <br/> ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤ...
Ad Position 24