18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 09-04-2026
ਅੰਮਿ੍ਤਸਰ, 8 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਅੰਮਿ੍ਤਸਰ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਗਾਇਤਰੀ ਹਵਨ ਯੱਗ ਨਾਲ ਕੀਤੀ ਗਈ, ਜਿਸ 'ਚ ਸਕੂਲ ਦੀ ਪ੍ਰਬੰਧਕ ਕਮੇਟੀ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ 108 ਵਾਰ ਗਾਇਤਰੀ ਮੰਤਰ ਦਾ ਜਾਪ ਕੀਤਾ ਅਤੇ ਹਵਨ 'ਚ ਆਹੂਤੀਆਂ ਦਿੱਤੀਆਂ | ਇਸ ਮੌਕੇ ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਨਵੇਂ ਸਮੈਸਟਰ 'ਚ ਸਖ਼ਤ ਮਿਹਨਤ ਕਰਨ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਆਪਣੇ ਮਾਪਿਆਂ ਦਾ ਕਹਿਣਾ ਮੰਨਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਲਈ ਪੇ੍ਰਰਿਆ | ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਇਕ ਉੱਜਵਲ ਭਵਿੱਖ ਲਈ ਯਤਨਸ਼ੀਲ ਰਹਿਣ ਦੀ ਤਾਕੀਦ ਕੀਤੀ | ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਉਨ੍ਹਾਂ ਨੂੰ ਹਮੇਸ਼ਾ ਹਰ ਤਰ੍ਹਾਂ ਦੇ ਗਲਤ ਕੰਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਡਾ. ਅਨੀਤਾ ਭੱਲਾ, ਪਿ੍ੰ. ਸੋਨੀਆ ਸਹਿਦੇਵ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੀ ਅੰਜਲੀ ਨੇ ਐੱਮ.ਏ. ਇਤਿਹਾਸ 'ਚ ਯੂਨੀਵਰਸਿਟੀ ਟਾਪ ਕੀਤਾ <br/> ਅਗਲੀ ਖ਼ਬਰ ਘਰ ਦੀ ਭੰਨਤੋੜ ਤੇ ਔਰਤ 'ਤੇ ਜਾਨਲੇਵਾ ਹਮਲਾ ਕਰਨ ਦੇ ਲਗਾਏ ਦੋਸ਼, ਦੂਜੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ <br/>
Ad Position 24