27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਗੁ: ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ <br/>

Ad Position 21
No active advertisement
ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਗੁ: ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੁੰਦਰ ਤੇ ਰੰਗ ਬਿਰੰਗੀ ਬਿਜਲਈ ਦੀਪਮਾਲਾ ਕੀਤੀ ਗਈ | ਇਸ ਤੋਂ ਇਲਾਵਾ ਦੋਵਾਂ ਗੁਰ ਅਸਥਾਨਾਂ ਵਿਖੇ ਸ਼ਰਧਾਲੂਆਂ ਵਲੋਂ ਵੀ ਸ਼ਾਮ ਨੂੰ ਮੋਮਬੱਤੀਆਂ ਤੇ ਦੇਸੀ ਘਿਉ ਦੇ ਦੀਵੇ ਬਾਲ ਕੇ ਦੋਵਾਂ ਪਾਵਨ ਅੰਮਿ੍ਤ ਸਰੋਵਰਾਂ ਕਿਨਾਰੇ ਵੀ ਰਵਾਇਤੀ ਦੀਮਪਾਲਾ ਕੀਤੀ ਗਈ ਤੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਦਾ ਵੀ ਅਲੌਕਿਕ ਨਜ਼ਾਰਾ ਮਾਣਿਆ | ਅੱਜ ਗੁ: ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਵਿਖੇ ਦੇਰ ਅੱਧੀ ਰਾਤ ਤੱਕ ਸਜੇ ਗੁਰਮਤਿ ਸਮਾਗਮ ਦੌਰਾਨ ਗਿਆਨੀ ਬਲਵਿੰਦਰ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ, ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲੇ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ ਜਸਕਰਨ ਸਿੰਘ ਪਟਿਆਲਾ, ਭਾਈ ਚਮਨਜੀਤ ਸਿੰਘ ਦਿੱਲੀ, ਭਾਈ ਬਲਵਿੰਦਰ ਸਿੰਘ ਰੰਗੀਲਾ ਤੇ ਭਾਈ ਗੁਰਦੇਵ ਸਿੰਘ ਆਸਟਰੇਲੀਆ ਆਦਿ ਕੀਰਤਨੀ ਜਥਿਆਂ ਨੇ ਕਥਾ ਕੀਰਤਨ ਦੀ ਅੰਮਿ੍ਤਮਈ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਦੂਰੋਂ ਨੇੜਿਓਾ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਕਥਾ ਕੀਰਤਨ ਦਾ ਅਨੰਦ ਮਾਣਿਆਂ |
ਸੰਤ ਭੂਰੀ ਵਾਲਿਆਂ ਵਲੋਂ ਵੱਖ-ਵੱਖ ਪਦਾਰਥਾਂ ਦੇ ਅਤੁੱਟ ਲੰਗਰ ਵਰਤਾਏ
ਪ੍ਰਕਾਸ਼ ਪੁਰਬ ਮੌਕੇ ਗੁ: ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਬਾਹਰਲੇ ਮੁੱਖ ਦੁਆਰਾ ਨੇੜੇ ਵਿਰਾਸਤੀ ਮਾਰਗ ਵਿਚ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਚਾਹ ਪਕੌੜੇ, ਲੰਗਰ ਪ੍ਰਸ਼ਾਦਾ, ਕੜਾਹ ਪ੍ਰਸ਼ਾਦਿ, ਕੜੀ ਚਾਵਲ ਤੇ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਗਏ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਗਵੰਤ ਸਿੰਘ ਧੰਗੇੜਾ, ਰਾਜਿੰਦਰ ਸਿੰਘ ਰੂਬੀ, ਭਾਈ ਅਮਰਜੀਤ ਸਿੰਘ ਅਤੇ ਕੁਲਦੀਪ ਸਿੰਘ ਪੰਡੋਰੀ ਸਮੇਤ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਤਬਾਹ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਹਾਇਕ ਕਿ੍ਤ ਕਮਿਸ਼ਨਰ ਨਾਲ ਮੀਟਿੰਗ ਬਿਨਾਂ ਸਿੱਟੇ ਦੇ ਖਤਮ
Ad Position 24