27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਤਬਾਹ <br/>

Ad Position 21
No active advertisement
ਅਜੀਤ ਡੈਸਕ 10-04-2026
ਚਵਿੰਡਾ ਦੇਵੀ, 9 ਅਪ੍ਰੈਲ (ਸਤਪਾਲ ਸਿੰਘ ਢੱਡੇ)-ਸਥਾਨਕ ਇਲਾਕੇ ਦੇ ਆਸ-ਪਾਸ ਪਈ ਬੇਮੌਸਮੀ ਬਰਸਾਤ ਅਤੇ ਤੇਜ਼ ਗੜੇਮਾਰੀ ਨੇ ਕਿਸਾਨਾਂ ਦੀਆਂ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਇਸ ਅਚਾਨਕ ਆਈ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਨਾਲ ਕਿਸਾਨ ਵਰਗ 'ਚ ਚਿੰਤਾ ਅਤੇ ਮਾਯੂਸੀ ਦਾ ਮਾਹੌਲ ਬਣ ਗਿਆ ਹੈ | ਇਸ ਸੰਬੰਧੀ 'ਆਪ' ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡ ਮਾਗਾਸਰਾਏ, ਚਾਟੀਵਿੰਡ, ਭੁੱਲਰ, ਹਾਂਸ ਅਤੇ ਤਲਵੰਡੀ ਦਸੋਧਾ ਸਿੰਘ ਆਦਿ ਪਿੰਡਾਂ ਦਾ ਵਿਸਥਾਰ ਨਾਲ ਦੌਰਾ ਕੀਤਾ ਗਿਆ | ਦੌਰੇ ਦੌਰਾਨ ਉਨ੍ਹਾਂ ਨੇ ਖੇਤਾਂ ਵਿਚ ਜਾ ਕੇ ਖੁਦ ਨੁਕਸਾਨੀ ਫ਼ਸਲਾਂ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਗਿੱਲ ਨੇ ਸੰਬੰਧਿਤ ਮਾਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਤੁਰੰਤ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰਨ ਲਈ ਕਿਹਾ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮਿਲਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਘਰੇਲੂ ਅਤੇ ਖੇਤੀਬਾੜੀ ਦੇ ਖਰਚੇ ਪੂਰੇ ਕਰ ਸਕਣ | ਇਸ ਮੌਕੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾਸਰਾਏ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਂਗਾ ਸਰਾਏ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਜਿੰਦਰ ਸਿੰਘ ਮੈਂਬਰ ਪੰਚਾਇਤ, ਅਜੈਬ ਸਿੰਘ, ਸਰਬਜੀਤ ਸਿੰਘ ਸਰਪੰਚ ਸਵਿੰਦਰ ਸਿੰਘ ਚਾਟੀਵਿੰਡ ਲੇਹਲ, ਰਵਿੰਦਰ ਸਿੰਘ ਚਾਟੀਵਿੰਡ, ਦਲਜੀਤ ਸਿੰਘ, ਬਲਜੀਤ ਸਿੰਘ, ਪਵਨਦੀਪ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਹਰਜਿੰਦਰ ਸਿੰਘ ਸਰਪੰਚ ਰੂਪੋਵਾਲੀ ਖੁਰਦ, ਜੋਬਨਜੀਤ ਸਿੰਘ, ਸਿਮਰਜੀਤ ਸਿੰਘ ਫੌਜੀ, ਰਵੀ ਮੈਂਬਰ ਪੰਚਾਇਤ, ਗੁਰਦੇਵ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿਊ ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ 'ਚ ਗੰਦਗੀ ਦੇ ਲੱਗੇ ਅੰਬਾਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਗੁ: ਟਾਹਲੀ ਸਾਹਿਬ (ਸੰਤੋਖਸਰ) ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ...
Ad Position 24