ਨਿਊ ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ 'ਚ ਗੰਦਗੀ ਦੇ ਲੱਗੇ ਅੰਬਾਰ <br/>
ਅਜੀਤ ਡੈਸਕ
10-04-2026
ਅਵਾਰਾ ਪਸ਼ੂਆਂ ਦੀ ਭਰਮਾਰ : ਗੰਦਗੀ ਦੇ ਨਾਲ-ਨਾਲ ਇਲਾਕਾ ਵਾਸੀ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੀ ਬੇਹੱਦ ਦੁਖੀ ਹਨ | ਸੜਕਾਂ ਅਤੇ ਫੁੱਟਪਾਥਾਂ 'ਤੇ ਘੁੰਮਦੇ ਅਵਾਰਾ ਪਸ਼ੂ ਜਿੱਥੇ ਗੰਦਗੀ ਫੈਲਾਉਂਦੇ ਹਨ, ਉੱਥੇ ਹੀ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ | ਪ੍ਰਸ਼ਾਸਨ ਵਲੋਂ ਇਨ੍ਹਾਂ ਪਸ਼ੂਆਂ ਨੂੰ ਨੱਥ ਪਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ | ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਭਾਈ ਗੁਰਦਾਸ ਜੀ ਨਗਰ ਵਰਗੇ ਵਧੀਆ ਇਲਾਕੇ ਦਾ ਨਾਮ ਬਦਨਾਮ ਹੋ ਰਿਹਾ ਹੈ | ਸਮੂੰਹ ਇਲਾਵਾ ਨਿਵਾਸੀਆਂ ਨੇ ਨਗਰ ਸੁਧਾਰ ਟਰੱਸਟ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਲਾਕੇ ਵਿਚੋਂ ਤੁਰੰਤ ਕੂੜੇ ਦੇ ਢੇਰ ਚੁਕਵਾ ਕੇ ਸਫ਼ਾਈ ਕਰਵਾਈ ਜਾਵੇ | ਨਿਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |