27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਦੇਵੇ ਮੁਆਵਜ਼ਾ : ਸੱਚਰ <br/>

Ad Position 21
No active advertisement
ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਸੂਬੇ 'ਚ ਹੋਈ ਬੇ-ਮੌਸਮੀ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੀ ਹੋਈ ਭਾਰੀ ਤਬਾਹੀ 'ਤੇ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ. ਭਗਵੰਤ ਪਾਲ ਸਿੰਘ ਸੱਚਰ ਨੇ ਸੂਬਾ ਸਰਕਾਰ ਪਾਸੋਂ ਵਿਸੇਸ਼ ਗਿਰਦਵਾਰੀ ਦੀ ਮੰਗ ਕਰਦਿਆਂ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ ਜਿਨ੍ਹਾਂ ਕਿਹਾ ਕਿ ਜਿਥੇ ਬਾਕੀ ਥਾਵਾਂ 'ਤੇ ਕਣਕ ਦੀਆਂ ਲਹਿਲਹਿਉਂਦੀਆਂ ਪੱਕੀਆ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਉੱਥੇ ਹਲਕਾ ਮਜੀਠਾ ਦੇ ਬਹੁਤ ਸਾਰੇ ਪਿੰਡਾਂ ਨਾਗ ਕਲਾਂ, ਈਦਗਾਹ, ਹਰੀਆਂ, ਪਤਾਲਪੁਰੀ, ਕਰਨਾਲਾ ਤੇ ਮਾਂਗਾ ਸਰਾਏ ਤੇ ਹੋਰਨਾਂ ਪਿੰਡਾਂ ਵਿਚ ਵੀ ਕਿਸਾਨਾਂ ਵਲੋਂ ਪਾਲੀ ਹੋਈ ਪੁੱਤਰਾਂ ਵਰਗੀ ਫਸਲ ਕੁਦਰਤੀ ਕਰੋਪੀ ਕਾਰਨ ਝਟਪਟ ਹੀ ਤਹਿਸ ਨਹਿਸ ਹੋ ਗਈ ਜਿਸ ਨਾਲ ਪਹਿਲਾਂ ਹੀ ਕਰਜ਼ਾਈ ਹੋਏ ਕਿਸਾਨ ਹੋਰ ਪਰੇਸ਼ਾਨ ਹੋਣਗੇ ਇਸ ਲਈ ਸਰਕਾਰ ਨੂੰ ਇਨ੍ਹਾਂ ਪੀੜਤ ਕਿਸਾਨਾਂ ਦੀ ਮਾਲੀ ਸਹਾਇਤਾ ਕਰਨ ਲਈ ਤੁਰੰਤ ਮਹਿਕਮਾ ਮਾਲ ਵਿਭਾਗ ਹਦਾਇਤ ਜਾਰੀ ਕਰਕੇ ਇਸਦੀਆਂ ਗਿਰਦਾਵਰੀਆਂ ਕਰਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੇ | ਸ: ਸੱਚਰ ਨੇ ਕਿਹਾ ਕਿ ਦੇਸ਼ ਦੇ ਕਿਸਾਨ ਤੇ ਮਜ਼ਦੂਰ ਦੀ ਖੁਸ਼ਹਾਲੀ ਲਈ ਕੇਂਦਰ ਸਰਕਾਰ ਨੂੰ ਵੀ ਇਸ ਕੁਦਰਤੀ ਆਫ਼ਤ 'ਤੇ ਮੁਆਵਜ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਜਤਿੰਦਰ ਪਾਲ ਸਿੰਘ, ਝਿਲਮਿਲ ਸਿੰਘ ਬਾਠ, ਤਜਿੰਦਰ ਸਿੰਘ, ਪ੍ਰਗਟ ਸਿੰਘ ਸਾਬਕਾ ਸਰਪੰਚ, ਡਾਕਟਰ ਸੁਖਵਿੰਦਰ ਸਿੰਘ, ਸੁਲੱਖਣ ਸਿੰਘ, ਮੈਂਬਰ ਕਰਨ ਚੋਗਾਵਾਂ ਸਾਧਪੁਰ ਤੇ ਕਾਂਗਰਸੀ ਆਗੂ ਜਗਦੇਵ ਸਿੰਘ ਵੀ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਤਲਵਿੰਦਰ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹੇ 'ਚ ਸਿੱਖਿਆ ਕ੍ਰਾਂਤੀ-2 ਤਹਿਤ 2.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਹੋਣਗੇ ਉਦਘਾਟਨ-ਭਿੰਡਰ
Ad Position 24