27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਮੀਟ ਸ਼ਰਾਬ ਦੀਆਂ ਦੁਕਾਨਾਂ 'ਤੇ ਲਗਾਈ ਪਾਬੰਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਦੀ ਚਾਰਦੀਵਾਰੀ ਦੇ ਅੰਦਰ ਵੱਸੇ ਸ਼ਹਿਰ ਨੂੰ 'ਪਵਿੱਤਰ ਸ਼ਹਿਰ' ਐਲਾਨੇ ਜਾਣ ਤੋਂ ਬਾਅਦ ਸ਼ਹਿਰ 'ਚ ਮੀਟ, ਸ਼ਰਾਬ ਅਤੇ ਤੰਬਾਕੂ ਦੀਆਂ ਦੁਕਾਨਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਅੰਮਿ੍ਤਸਰ ਨਾਨ ਵੈਜ ਸ਼ਾਪ ਐਸੋਸੀਏਸ਼ਨ ਅਤੇ ਪਾਨ ਸਿਰਗੇਟ ਵਿਕ੍ਰੇਤਾ ਸੰਘ ਦੇ ਮੈਂਬਰ ਦੁਕਾਨਦਾਰਾਂ ਵਲੋਂ ਸ਼ਰਨਜੀਤ ਸਿੰਘ ਗੋਗੀ ਅਤੇ ਡਾ. ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਗੋਲ ਬਾਗ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਦੁਕਾਨਦਾਰਾਂ ਨੇ ਕਿਹਾ ਕਿ ਉਹ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ, ਪਰ ਇਸ ਸਰਕਾਰੀ ਫ਼ੈਸਲੇ ਨੇ ਹਜ਼ਾਰਾਂ ਛੋਟੇ ਵਪਾਰੀਆਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਅਸਰ ਪਾਇਆ ਹੈ | ਜਿਸ ਨਾਲ ਲਗਭਗ 4,000 ਮੀਟ ਅਤੇ ਤੰਬਾਕੂ ਵੇਚਣ ਵਾਲੇ ਅਤੇ ਉਨ੍ਹਾਂ ਦੇ ਪਰਿਵਾਰ ਰੋਜ਼ੀ-ਰੋਟੀ ਤੋਂ ਮੁਹਤਾਜ ਹੋ ਗਏ ਹਨ | ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਜਾਂ ਪ੍ਰਸ਼ਾਸਨ ਨੇ ਨਾ ਤਾਂ ਕੋਈ ਠੋਸ ਪੁਨਰਵਾਸ ਯੋਜਨਾ ਬਣਾਈ ਹੈ ਅਤੇ ਨਾ ਹੀ ਮੁਆਵਜ਼ੇ ਦਾ ਕੋਈ ਪ੍ਰਬੰਧ ਕੀਤਾ ਹੈ | ਉਨ੍ਹਾਂ ਨੇ ਪ੍ਰਸ਼ਾਸਨ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਪਾਬੰਦੀਆਂ ਨੂੰ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਦੇ ਖੇਤਰਾਂ ਤੱਕ ਹੀ ਸੀਮਤ ਰੱਖੇ | ਇਸ ਮੌਕੇ 'ਤੇ ਹੀਰਾ ਲਾਲ ਚੌਰਸੀਆ, ਰਾਕੇਸ਼ ਕੁਮਾਰ, ਦੀਪਕ ਕੁਮਾਰ, ਮੋਹਨ ਸਿੰਘ, ਹਰਵਿੰਦਰ ਸਿੰਘ, ਪੁਨੀਤ ਸਿੰਘ, ਜਸਪਾਲ ਸਿੰਘ ਬਿੱਲਾ, ਹਰਭਜਨ ਸਿੰਘ, ਚਰਨਜੀਤ ਸਿੰਘ, ਗ਼ੁਲਾਮ ਮੁਹੰਮਦ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਦੇਵੇ ਮੁਆਵਜ਼ਾ : ਸੱਚਰ <br/> ਅਗਲੀ ਖ਼ਬਰ ਅੰਮਿ੍ਤਸਰ 'ਚ ਇਕ ਹੋਰ ਨਸ਼ਾ ਤਸਕਰ ਦਾ ਘਰ ਪੁਲਿਸ ਨੇ ਢਾਹਿਆ <br/>
Ad Position 24