27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅੰਮਿ੍ਤਸਰ 'ਚ ਇਕ ਹੋਰ ਨਸ਼ਾ ਤਸਕਰ ਦਾ ਘਰ ਪੁਲਿਸ ਨੇ ਢਾਹਿਆ <br/>

Ad Position 21
No active advertisement
ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ ਜੋ ਕਿ ਗ਼ੈਰ ਕਾਨੂੰਨੀ ਢੰਗ ਨਾਲ ਇਮਾਰਤੀ ਉਸਾਰੀ ਕੀਤੀ ਗਈ ਸੀ | ਇਸ ਤੋਂ ਪਹਿਲਾਂ ਵੀ ਢਾਈ ਦਰਜਨ ਦੇ ਕਰੀਬ ਸ਼ਹਿਰ 'ਚ ਨਸ਼ਾ ਤਸਕਰਾਂ ਦੇ ਘਰ ਪੁਲਿਸ ਵਲੋਂ ਢਾਹੇ ਜਾ ਚੁੱਕੇ ਹਨ | ਪਿੰਡ ਗੁੰਮਟਾਲਾ 'ਚ ਕੀਤੀ ਇਸ ਕਾਰਵਾਈ ਦੀ ਅਗਵਾਈ ਕਰਨ ਪੁੱਜੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਇਹ ਘਰ ਰਮਨਦੀਪ ਸਿੰਘ ਉਰਫ (32) ਪਿੰਡ ਗੁੰਮਟਾਲਾ ਦੀ ਰਿਹਾਇਸ਼ ਸੀ ਤੇ ਉਸ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਰੋਕਥਾਮ ਕਾਰਵਾਈ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ | ਮੁਲਜ਼ਮ 12ਵੀਂ ਪਾਸ ਸੀ ਪੇਸ਼ੇ ਵਜੋਂ ਟੈਂਟ ਹਾਊਸ 'ਚ ਕੰਮ ਕਰਦਾ ਸੀ | ਉਨ੍ਹਾਂ ਦਸਿਆ ਕਿ ਨਸ਼ਾ ਤਸਕਰਾਂ ਖਿਲਾਫ ਪੁਲਿਸ ਵਲੋਂ ਹੁਣ ਤੱਕ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਹੈਰੋਇਨ ਤੇ ਹੋਰ ਸਮਗਰੀ ਬਰਾਮਦ ਕਰਕੇ ਨਸ਼ਾ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਉਨ੍ਹਾਂ ਇਸ ਮੌਕੇ ਛੋਟੇ ਛੋਟੇ ਬੱਚਿਆਂ ਨੂੰ ਵੀ ਨਸ਼ਿਆਂ ਖਿਲਾਫ ਜਾਗਰੂਕ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਅਜਿਹੀ ਗਤੀਵਿਧੀ ਦੇਖਣ ਤਾਂ ਤੁਰੰਤ ਆਪਣੇ ਘਰ ਆ ਕੇ ਦੱਸਣ | ਇਸ ਮੌਕੇ ਪੁਲਿਸ ਟੀਮ ਨਾਲ ਏ.ਡੀ.ਸੀ.ਪੀ-2 ਸ੍ਰੀਵਿਨੀਏਲਾ, ਏ.ਸੀ.ਪੀ. ਪੱਛਮੀ ਸ਼ਿਵਦਰਸ਼ਨ ਸਿੰਘ ਸੰਧੂ ਆਦਿ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਮੀਟ ਸ਼ਰਾਬ ਦੀਆਂ ਦੁਕਾਨਾਂ 'ਤੇ ਲਗਾਈ ਪਾਬੰਦੀ ਖ਼ਿਲਾਫ਼... ਅਗਲੀ ਖ਼ਬਰ ਤਲਵਿੰਦਰ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਸਮਾਗਮ <br/>
Ad Position 24