24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੂਬੇ 'ਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ-ਰਣੀਕੇ <br/>

Ad Position 21
No active advertisement
ਅਜੀਤ ਡੈਸਕ 10-04-2026
ਰਾਜਾਸਾਂਸੀ, 9 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸੂਬੇ 'ਚ 'ਆਪ' ਸਰਕਾਰ ਦੀਆਂ ਮਾੜੀਆਂ ਅਤੇ ਲੋਕ ਮਾਰੂ ਨੀਤੀਆਂ ਤੋਂ ਦੁਖੀ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪੱਧਰ 'ਤੇ ਮਜ਼ਬੂਤ ਹੋਣਾ ਅਤੇ ਲੋਕਾਂ ਦਾ ਅਕਾਲੀ ਦਲ ਨਾਲ ਵੱਡੀ ਪੱਧਰ 'ਤੇ ਜੁੜਨਾ ਤੇ ਹਲਕਾ ਪੱਧਰ 'ਤੇ ਲੋਕਾਂ ਦੇ ਮਿਲ ਰਹੇ ਅਥਾਹ ਪਿਆਰ ਤੋਂ ਲਗਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਮੁਰਾਦਪੁਰਾ ਵਿਖੇ ਅਕਾਲੀ ਆਗੂ ਅਮਰਬੀਰ ਸਿੰਘ, ਰਮਨ ਕੁਮਾਰ, ਮਨੋਹਰ ਸਿੰਘ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਬਿੱਟੂ ਦੀ ਦੇਖ ਰੇਖ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ 'ਚ ਲੋਕ ਜਿੱਥੇ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ ਉੱਥੇ ਸਾਨੂੰ ਹਲਕਾ ਅਟਾਰੀ ਦੇ ਲੋਕਾਂ ਵਲੋਂ ਮਣਾਂ ਮੂੰਹੀ ਪਿਆਰ ਮਿਲ ਰਿਹਾ ਹੈ ਜੋ ਕਿ ਇਥੋਂ 2027 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫਤਵਾ ਹੋਵੇਗਾ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਜਾਮਨ ਬਣੇਗਾ | ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਵਿੰਦਰ ਸਿੰਘ ਬੰਬ, ਸਰਕਲ ਪ੍ਰਧਾਨ ਰਣਜੀਤ ਸਿੰਘ ਲੁਹਾਰਕਾ, ਕੁਲਵੰਤ ਸਿੰਘ ਖਾਪੜਖੇੜੀ, ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ, ਸਰਕਲ ਪ੍ਰਧਾਨ ਰਣਜੀਤ ਸਿੰਘ ਲੁਹਾਰਕਾ, ਹਰਭਜਨ ਸਿੰਘ ਮਾਹਲ, ਹੀਰਾ ਸਿੰਘ ਮਾਲੂਵਾਲ ਦਾ ਪਿੰਡ ਦੇ ਆਗੂਆਂ 'ਚ ਅਮਰਬੀਰ ਸਿੰਘ, ਮਨੋਹਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਰਮਨ ਕੁਮਾਰ ਸਕੱਤਰ ਦਿਹਾਤੀ, ਜਸਪ੍ਰੀਤ ਸਿੰਘ ਬੱਲ, ਨੰਬਰਦਾਰ ਪ੍ਰਲਾਦ ਸਿੰਘ, ਨੰਬਰਦਾਰ ਜਸਪ੍ਰੀਤ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਜਥੇਦਾਰ ਅਮਰੀਕ ਸਿੰਘ, ਅਮਰ ਸਿੰਘ ਆਦਿ ਹਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀਕੇਯੂ ਏਕਤਾ ਉਗਰਾਹਾਂ ਵਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ਦੇ 95 ਸਿਖਿਆਰਥੀਆਂ ਨੇ ਪਾਸ ਕੀਤੀ ਟੈੱਟ ਪ੍ਰੀਖਿਆ
Ad Position 24