24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮਾਗਮ 'ਚ ਹਾਜ਼ਰ ਅਤੇ ਦੇਸ਼ ਵਿਦੇਸ਼ 'ਚ ਵੱਸਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸਿੱਖ ਧਰਮ ਨੂੰ ਮਜ਼ਬੂਤ ਬੁਨਿਆਦਾਂ 'ਤੇ ਖੜ੍ਹਾ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਇਕ ਅਮੁੱਲ ਧਰੋਹਰ ਬਖ਼ਸ਼ੀ | ਇਸ ਦੌਰਾਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਰਸਭਿੰਨਾ ਸ਼ਬਦ ਕੀਰਤਨ ਗਾਇਣ ਕੀਤਾ ਤੇ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਸੰਬੰਧੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਛੀਨਾ ਨੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਮਨਜੀਤ ਸਿੰਘ ਵਾਲੀਆ, ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਪਿ੍ੰਸੀਪਲ ਡਾ: ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀ. ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪਿ੍ੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ) ਜਲੰਧਰ ਪਿ੍ੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਪ੍ਰੋ: ਹਰਦੇਵ ਸਿੰਘ, ਅਧਿਆਪਕ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਕਾਲਜਾਂ, ਸਕੂਲਾਂ ਦੇ

Ad Position 22
No active advertisement
ਪਿਛਲੀ ਖ਼ਬਰ ਪਿੰਡ ਅਦਲੀਵਾਲਾ 'ਚ ਖ਼ੂਨਦਾਨ ਤੇ ਮੁਫਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸਰਪੰਚ ਸਕੱਤਰ ਸਿੰਘ ਸੈਂਸਰਾ ਅਤੇ ਮਾਸਟਰ ਯਸ਼ਪਾਲ ਛੀਨਾ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿ...
Ad Position 24