19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਅਦਬੀ ਕਾਨੂੰਨ ਦੀ ਆੜ ਹੇਠ ਪੰਥਕ ਭਾਵਨਾਵਾਂ ਨਾਲ ਖੇਡਣ ਦੀ ਗਲਤੀ ਨਾ ਕਰੇ ਸਰਕਾਰ-ਫੈੱਡਰੇਸ਼ਨ (ਮਹਿਤਾ)

Ad Position 21
No active advertisement
ਅਜੀਤ ਡੈਸਕ 11-04-2026
ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਲਿਆਂਦੇ ਜਾ ਰਹੇ ਪ੍ਰਸਤਾਵਿਤ ਕਾਨੂੰਨ ਸੰਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਬੇਅਦਬੀ ਕਾਨੂੰਨ ਦੀ ਆੜ ਹੇਠ ਸਰਕਾਰ ਪੰਥਕ ਭਾਵਨਾਵਾਂ ਨਾਲ ਖੇਡਣ ਦੀ ਗਲਤੀ ਨਾ ਕਰੇ | ਫੈੱਡਰੇਸ਼ਨ ਆਗੂਆਂ ਤੇ ਵਰਕਰਾਂ ਦੀ ਘੰਟਾ ਘਰ ਨਜ਼ਦੀਕ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਢੋਟ ਅਤੇ ਸੇਖੋਂ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਤਿਹਾਸਕ ਪੰਥਕ ਇਕੱਤਰਤਾ ਸੱਦੀ ਗਈ, ਜਿਸ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਨੂੰ ਲੈ ਕੇ ਸਮੂਹ ਪੰਥਕ ਜਥੇਬੰਦੀਆਂ ਦੀ ਸਾਂਝੀ ਰਾਇ ਪ੍ਰਾਪਤ ਕਰਨਾ ਸੀ | ਉਨ੍ਹਾਂ ਕਿਹਾ ਕਿ ਇਸ ਇਕੱਤਰਤਾ, ਜਿਸ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਫੈਡਰੇਸ਼ਨ (ਮਹਿਤਾ) ਸਮੇਤ ਪੰਥ ਦੀਆਂ ਸਿਰਮੌਰ ਪੰਥਕ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨੇ ਭਾਗ ਲਿਆ ਸੀ, ਦੌਰਾਨ ਸਭ ਨੇ ਇਕਸੁਰ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੇ ਦੋਸ਼ੀਆਂ ਸੰਬੰਧੀ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਪ੍ਰਸਤਾਵਿਤ ਐਕਟ ਦੇ ਖਰੜੇ ਸੰਬੰਧੀ ਪਹਿਲਾਂ ਸ਼ੋ੍ਰਮਣੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਨ ਲਈ ਕਿਹਾ ਗਿਆ ਸੀ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਥ ਦੀਆਂ ਭਾਵਨਾਵਾਂ ਨਾਲ ਖੇਡਣਾ ਜਾਂ ਉਨ੍ਹਾਂ ਨੂੰ ਰਾਜਨੀਤਕ ਲਾਭ ਲਈ ਵਰਤਣਾ ਬਹੁਤ ਹੀ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ | ਉਨ੍ਹਾਂ ਕਿਹਾ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਸਿਰਫ ਕਾਗਜ਼ੀ ਕਾਰਵਾਈ ਤੱਕ ਸੀਮਿਤ ਨਾ ਰਹੇ, ਸਗੋਂ ਇਸਨੂੰ ਸਖਤੀ ਨਾਲ ਲਾਗੂ ਕਰਨਾ ਵੀ ਯਕੀਨੀ ਬਣਾਇਆ ਜਾਵੇ | ਉਨ੍ਹਾਂ ਉਮੀਦ ਜਤਾਈ ਕਿ ਸ਼ੋ੍ਰਮਣੀ ਕਮੇਟੀ ਸਿੱਖ ਕੌਮ ਦੇ ਹਿਤਾਂ ਦੀ ਰੱਖਿਆ ਲਈ ਪੰਥਕ ਏਕਤਾ ਲਈ ਆਉਣ ਵਾਲੇ ਸਮੇਂ ਵਿਚ ਵੀ ਉਪਰਾਲੇ ਜਾਰੀ ਰੱਖੇਗੀ | ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗਗਨਦੀਪ ਸਿੰਘ, ਰਵਿੰਦਰ ਸਿੰਘ ਕੰਗ ਮੀਤ ਪ੍ਰਧਾਨ, ਗੁਰਮੁੱਖ ਸਿੰਘ ਮੋਹਨ ਭੰਡਾਰੀ, ਰਤਨ ਸਿੰਘ ਤੇ ਗੁਰਮਨ ਸਿੰਘ ਆਦਿ ਫੈਡਰੇਸ਼ਨ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ 'ਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24