ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਅੱਜ ਸਵੇਰੇ ਕਰੀਬ 1763 ਸ਼ਰਧਾਲੂਆਂ ਦਾ ਜਥਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮਨਾਉਣ ਵਾਸਤੇ ਅੰਤਿੰ੍ਰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ | ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਤੋਂ ਜਥੇ ਨੂੰ ਰਵਾਨਾ ਕਰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਥਾ ਮੁਖੀ ਤੁਗਲਵਾਲ, ਜਨਰਲ ਪ੍ਰਬੰਧਕ ਹਰਭਜਨ ਸਿੰਘ ਸੁਪਰਵਾਈਜ਼ਰ ਅਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਮੰਨਣ ਨੇ ਕਿਹਾ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸਮਾਗਮਾਂ 'ਚ ਸ਼ਮੂਲੀਅਤ ਕਰੇਗਾ ਤੇ ਪਾਕਿ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਅਟਾਰੀ-ਵਾਹਘਾ ਸਰਹੱਦ ਰਸਤੇ ਵਾਪਸ ਭਾਰਤ ਪਰਤੇਗਾ | ਜਥੇ ਦੇ ਆਗੂ ਸ. ਤੁਗਲਵਾਲ ਨੇ ਕਿਹਾ ਕਿ ਮੇਰੇ ਲਈ ਮਾਣ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ | ਜਥੇ ਦੀ ਰਵਾਨਗੀ ਸਮੇਂ ਵਧੀਕ ਸਕੱਤਰ ਬਿਜੈ ਸਿੰਘ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖ਼ੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਗਜੀਤ ਸਿੰਘ ਇੰਚਾਰਜ ਯਾਤਰਾ ਵਿਭ ਾਗ ਸਮੇਤ ਹੋਰ ਸਟਾਫ਼ ਮੈਂਬਰ ਤੇ ਜਥੇ 'ਚ ਜਾਣ ਵਾਲੇ ਯਾਤਰੂ ਮੌਜੂਦ ਸਨ |