ਛੇਹਰਟਾ, 10 ਅਪ੍ਰੈਲ (ਪੱਤਰ ਪ੍ਰੇਰਕ)-ਪੰਜਾਬ ਦੇ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀਆਂ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ ਤੇ ਕਈ ਥਾਵਾਂ 'ਤੇ ਹਾਲਾਤ ਇਹ ਬਣ ਚੁੱਕੇ ਹਨ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ਸੇਵਕ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਸ਼ੀਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ ਤਾਂ ਜੋ ਕਿਸਾਨ ਆਪਣੀਆਂ ਜਰੂਰੀ ਲੋੜਾਂ ਪੂਰੀਆਂ ਕਰ ਸਕਣ ਤੇ ਅਗਲੀ ਫਸਲ ਆਸਾਨੀ ਨਾਲ ਬੀਜ ਸਕਣ |