ਅੰਮਿ੍ਤਸਰ, 10 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਵਿਖੇ ਸੈਸ਼ਨ 2023-24 ਲਈ 54ਵਾਂ ਡਿਗਰੀ ਵੰਡ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਡਿਗਰੀ ਵੰਡ ਸਮਾਰੋਹ 'ਚ ਡਾ. ਜਸਮੀਤ ਨਈਅਰ (ਸਾਬਕਾ ਡੀ. ਪੀ. ਆਈ. ਉੱਚੇਰੀ ਸਿੱਖਿਆ ਚੰਡੀਗੜ੍ਹ ਤੇ ਸਾਬਕਾ ਪਿ੍ੰਸੀਪਲ ਸਰੂਪ ਰਾਣੀ ਸਰਕਾਰੀ ਕਾਲਜ ਅੰਮਿ੍ਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ਨਾਲ ਹੋਈ | ਉਪਰੰਤ ਕਾਲਜ ਦੇ ਪਿ੍ੰਸੀਪਲ ਕਿਰਨਜੀਤ ਬੱਲ ਨੇ ਮੁੱਖ ਮਹਿਮਾਨ ਡਾ. ਜਸਮੀਤ ਨਈਅਰ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਪਿ੍ੰਸੀਪਲ ਕਿਰਨਜੀਤ ਬੱਲ ਨੇ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਕਾਲਜ ਦੀਆਂ ਅਕਾਦਮਿਕ, ਸਭਿਆਚਾਰਕ ਤੇ ਖੇਡ ਖੇਤਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ | ਮੁੱਖ ਮਹਿਮਾਨ ਡਾ. ਜਸਮੀਤ ਨਈਅਰ ਨੇ ਵਿਦਿਆਰਥਣਾਂ ਨੇ ਡਿਗਰੀ ਪ੍ਰਾਪਤ ਕਰਨ ਤੇ ਮੁਬਾਰਕਬਾਦ ਦਿੱਤੀ ਤੇ ਹਮੇਸ਼ਾਂ ਮਿਹਨਤ ਕਰਦਿਆਂ ਆਪਣੀ ਮੰਜ਼ਿਲ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਆਪਣੀ ਕਲਾਤਮਕ ਪ੍ਰਤਿਭਾ ਦੀ ਪੇਸ਼ਕਾਰੀ ਕਰਦਿਆਂ ਸਭਿਆਚਾਰਕ ਗੀਤਾਂ ਤੇ ਲੋਕ-ਨਾਚ ਦੀ ਪੇਸ਼ਕਾਰੀ ਵੀ ਕੀਤੀ ਗਈ | ਇਸ ਡਿਗਰੀ ਵੰਡ ਸਮਾਗਮ 'ਚ 542 ਵਿਦਿਆਰਥਣਾਂ ਨੂੰ ਗ੍ਰੇਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਵੰਡੀਆਂ ਗਈਆਂ |