17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-04-2026
ਮਾਨਾਂਵਾਲਾ, 10 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ, ਸ਼ੁੱਭਮ ਇਨਕਲੇਵ, ਦੋਬੁਰਜੀ ਵਿਖੇ ਵਿਸਾਖੀ ਨੂੰ ਸਮਰਪਿਤ ਦਾ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ ¢ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵੀਸ਼ਰੀ, ਕਵਿਤਾ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਭਾਸ਼ਨ ਦਿੱਤੇ ਗਏ¢ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਖ਼ਾਲਸਾ ਪੰਥ ਦੀ ਸਾਜਨਾ ਤੇ ਜਲਿਆਂਵਾਲੇ ਬਾਗ ਦੇ ਸਾਕੇ, ਕਿਸਾਨਾਂ ਵਲੋਂ ਕਣਕ ਦੀ ਕਟਾਈ ਆਦਿ ਦੀ ਸ਼ਾਨਦਾਰ ਪ੍ਰੇਸ਼ਕਾਰੀ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਪਿ੍ਤਪਾਲ ਸਿੰਘ ਨਰੂਲਾ ਅਤੇ ਹੰਸਬੀਰ ਸਿੰਘ ਨੇ ਸਭ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀ ਅਤੇ ਅੰਤਰਰਾਸ਼ਟਰੀ ਦਸਤਾਰ ਦਿਵਸ 'ਤੇ ਕਰਵਾਏ ਮੁਕਾਬਲੇ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਸਤਾਰਾਂ, ਖੰਡੇ ਅਤੇ ਕੜੇ ਦੇ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਪਿ੍ੰਸੀਪਲ ਹਰਕਮਲਪ੍ਰੀਤ ਕੌਰ ਕਾਲਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਅਤੇ ਸੰਭਾਲ ਕੇ ਰੱਖਣ ਦੀ ਪ੍ਰੇਰਨਾ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਅਜਿਹੇ ਸਮਾਗਮ ਨਿਰੰਤਰ ਜਾਰੀ ਰਹਿਣਗੇ | ਸਮਾਗਮ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਪੇਸ਼ ਕਰਕੇ ਚਾਰ ਚੰਨ ਲਾ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਓ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਈ.ਐਮ.ਸੀ. ਸੁਪਰਸਪੈਸ਼ਲਿਟੀ ਹਸਪਤਾਲ ਵਲੋਂ ਸਰਹੱਦੀ ਖੇਤਰ ਭਿੱਖੀਵਿੰਡ 'ਚ ਰਾਣਾ ਹਸਪਤਾਲ 'ਚ ਅਤਿ ਆਧੁਨਿਕ ਸਿਹਤ ਸੇਵਾਵਾਂ...
Ad Position 24