ਅੰਮਿ੍ਤਸਰ, 11 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਸਕੂਲਾਂ/ਕਾਲਜਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਸਿੱਖਿਆ ਸੰਸਥਾਵਾਂ ਵਲੋਂ ਲਗਾਈਆਂ ਗਈਆਂ ਵਿਸ਼ੇਸ਼ ਕਲਾ ਪ੍ਰਦਰਸ਼ਨੀਆਂ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀਆਂ | ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਸੰਸਥਾ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦਾ ਇਹ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ, ਜਿਸ ਦਾ ਮੰਤਵ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖੀ ਵਿਰਸੇ ਨਾਲ ਜੋੜਨਾ ਅਤੇ ਇਤਿਹਾਸ ਦੀ ਜਾਣਕਾਰੀ ਦੇਣਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋ੍ਰਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣ ਦੇ ਨਾਲ ਸਿੱਖ ਜੰਗਜੂ ਕਲਾ ਗਤਕੇ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਅੱਜ ਦੇ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਕੀਤਾ ਗਿਆ, ਉਥੇ ਹੀ ਕਵੀਸ਼ਰੀ ਅਤੇ ਧਾਰਿਮਕ ਕਵਿਤਾਵਾਂ ਰਾਹੀਂ ਇਤਿਹਾਸ ਸਾਂਝਾ ਕੀਤਾ ਗਿਆ | ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਓੜੀ ਦੇ ਬਾਹਰ ਪਲਾਜ਼ੇ ਵਿਖੇ ਵਿਦਿਆਰਥੀਆਂ ਦੇ ਸਿੱਖ ਜੰਗਜੂ ਕਲਾ ਗਤਕਾ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਨ੍ਹਾਂ ਗਤਕਾ ਮੁਕਾਬਲਿਆਂ ਦਾ ਦਰਸ਼ਨ ਕਰਨ ਆਈਆਂ ਸੰਗਤਾਂ ਨੇ ਵੀ ਆਨੰਦ ਮਾਣਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਡਿਪਟੀ ਡਾਇਰੈਕਟਰ ਐਜੂਕੇਸ਼ਨ ਬੀਬੀ ਸਤਵੰਤ ਕੌਰ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਯੁਵਰਾਜ ਸਿੰਘ, ਸਹਾਇਕ ਸੁਪਿ੍ੰਟੈਂਡੈਂਟ ਪ੍ਰਭਜੋਤ ਸਿੰਘ, ਗਿਆਨੀ ਹਰਮਿੱਤਰ ਸਿੰਘ, ਪਿ੍ੰਸੀਪਲ ਕੁਲਵਿੰਦਰ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ, ਪਿ੍ੰਸੀਪਲ ਹਰਮਨਦੀਪ ਸਿੰਘ, ਪਿ੍ੰਸੀਪਲ ਰੁਪਿੰਦਰ ਸਿੰਘ, ਪਿ੍ੰਸੀਪਲ ਮਨਿੰਦਰਪਾਲ ਕੌਰ, ਪਿ੍ੰਸੀਪਲ ਮਮਤਾ ਕੌਰ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਗ੍ਰੰਥੀ ਗਿਆਨੀ ਬਲਵੰਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮੀਤ ਸਿੰਘ, ਗਿਆਨੀ ਗੁਰਲਾਲ ਸਿੰਘ, ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ, ਸੂਚਨਾ ਕੇਂਦਰ ਦੇ ਅਧਿਕਾਰੀ ਜਤਿੰਦਰਪਾਲ ਸਿੰਘ ਸੰਧੂ, ਭਾਈ ਗੁਰਰਾਜ ਸਿੰਘ, ਭਾਈ ਮਨਦੀਪ ਸਿੰਘ ਝੰਡੇਰ, ਭਾਈ ਮਨਦੀਪ ਸਿੰਘ ਅਬਦਾਲ, ਭਾਈ ਜੱਜ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਸੁਖਰਾਜ ਸਿੰਘ, ਭਾਈ ਨਵਜੋਤ ਸਿੰਘ, ਗਤਕਾ ਕੋਚ ਸੁਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਅਧਿਆਪਕ ਤੇ ਸੰਗਤਾਂ ਮੌਜੂਦ ਸਨ |