ਰਾਜਾਸਾਂਸੀ, 11 ਅਪ੍ਰੈਲ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ ਕਿਉਂਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਮਹਾਨ ਹਨ | ਇਹ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਵਿਧਾਇਕ ਰਮਦਾਸ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਕਾਰਜਕਾਲ ਪੂਰੇ ਹੋਣ 'ਤੇ ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ | ਵਿਧਾਇਕ ਰਮਦਾਸ ਨੇ ਕਿਹਾ ਕਿ 17 ਅਪ੍ਰੈਲ ਨੂੰ ਅਟਾਰੀ ਦੀ ਦਾਣਾ ਮੰਡੀ ਵਿਚ ਰੈਲੀ ਕਰਵਾਈ ਜਾ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹੁੰਚ ਚ ਹਲਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਹਲਕਾ ਵਾਸੀਆਂ ਨੂੰ ਰੈਲੀ 'ਚ ਪਹੁੰਚਣ ਸੱਦਾ ਦਿੱਤਾ | ਇਸ ਮੌਕੇ ਨਿਸ਼ਾਨ ਸਿੰਘ (ਪੀ.ਏ. ਵਿਧਾਇਕ ਰਮਦਾਸ) ਤੋਂ ਇਲਾਵਾ ਸਰਕਲ ਪ੍ਰਧਾਨ ਹਰਦੇਵ ਸਿੰਘ ਗੌਂਸਾਬਾਦ ਤੋਂ ਇਲਾਵਾ ਸੁਖਚੈਨ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਰਾਜਬੀਰ ਸਿੰਘ ਜੋਸਨ, ਭੁਪਿੰਦਰ ਸਿੰਘ ਜੋਸਨ, ਸੁਖਵਿੰਦਰ ਸਿੰਘ ਭੱਟੀ, ਜਸਵਿੰਦਰ ਸਿੰਘ ਚੱਕੀ ਵਾਲੇ, ਸੁਖਦੇਵ ਸਿੰਘ, ਤਰਲੋਕ ਸਿੰਘ, ਬਿਕਰਮਜੀਤ ਸਿੰਘ, ਰਾਜਤਿੰਦਰ ਸਿੰਘ, ਐਡਵੋਕੇਟ ਸੁਨੀਲ ਸਰਮਾ, ਸਮਸ਼ੇਰ ਸਿੰਘ ਸ਼ੇਰਾ, ਨਮਰੀਤ ਸਿੰਘ, ਦਾਰਾ ਸਿੰਘ, ਬੀਬੀ ਕੁਲਵਿੰਦਰ ਕੌਰ ਥਿੰਦ, ਦਲਬੀਰ ਸਿੰਘ ਥਿੰਦ ਆਦਿ ਹਾਜ਼ਰ ਸਨ |