ਅੰਮਿ੍ਤਸਰ, 11 ਅਪ੍ਰੈਲ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੀ ਮਜਬੂਤੀ ਲਈ ਵਿਸਥਾਰ ਸਹਿਤ ਵਿਚਾਰਾਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਪ੍ਰਧਾਨ ਪਹਿਲਵਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਚੋਣਾਂ ਤਕੜੇ ਹੋ ਕੇ ਲੜੇਗਾ ਅਤੇ ਲੋਕਾਂ ਦੇ ਸਹਿਯੋਗ ਸਦਕਾ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗਾ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਰਕਾਰ ਬਣਨ 'ਤੇ ਵੱਡੀਆ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾਵੇਗਾ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਪੀ.ਏ.ਸੀ.ਦੇ ਮੈਂਬਰ ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ, ਇਸਤਰੀ ਵਿੰਗ ਦੇ ਸ਼ਹਿਰੀ ਪ੍ਰਧਾਨ ਬੀਬੀ ਜਗਰੂਪ ਕੌਰ ਸੰਧੂ, ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲੇ, ਪੂਰਨ ਸਿੰਘ ਮੱਤੇਵਾਲ, ਹਰਪਾਲ ਸਿੰਘ ਚਾਹਲ, ਕੁਲਦੀਪ ਸਿੰਘ ਪੰਡੋਰੀ, ਪ੍ਰਧਾਨ ਹਰਭਜਨ ਸਿੰਘ, ਦਲਜੀਤ ਸਿੰਘ ਫੋਜੀ, ਸੁਲਤਾਨ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਸਤਿੰਦਰਪਾਲ ਸਿੰਘ ਜੋਨੀ, ਗੁਰਮੀਤ ਸਿੰਘ ਸੁਰਸਿੰਘ, ਜਰਮਨਜੀਤ ਸਿੰਘ ਸੁਲਤਾਨਵਿੰਡ, ਪਵਨ ਗਿੱਲ, ਗਗਨਦੀਪ ਸਿੰਘ ਬੱਬਲੂ ਅਰੋੜਾ, ਨਰਿੰਦਰ ਸਿੰਘ ਠੇਕੇਦਾਰ, ਸੁਰਿੰਦਰ ਸਿੰਘ ਸੁਲਤਾਨਵਿੰਡ, ਗੁਰਦਿਆਲ ਸਿੰਘ ਭੁੱਲਰ, ਗੁਰਮੇਜ ਸਿੰਘ ਬੱਬੀ, ਗੋਰਾ ਪ੍ਰਧਾਨ, ਲਖਵਿੰਦਰ ਸਿੰਘ ਗਾਬੜੀਆ, ਸਤਬੀਰ ਸਿੰਘ ਬਜਾਜ, ਗੁਰਚਰਨ ਸਿੰਘ ਬਿਜਲੀ ਵਾਲੇ ਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ |