05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਾਚੀ ਨੇ 97.5 ਫ਼ੀਸਦੀ, ਸਿਮਰਨਜੀਤ ਕੌਰ ਨੇ 97.5 ਫੀਸਦੀ, ਜੈਦੀਪ ਸਿੰਘ ਨੇ 97.4 ਫ਼ੀਸਦੀ ਅੰਕ ਹਾਸਲ ਕਰਕੇ ਸੂਬੇ ਵਿਚੋਂ ਮੈਰਿਟ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੁਲ 83 ਵਿਦਿਆਰਥੀਆਂ 'ਚੋਂ 6 ਬੱਚਿਆਂ ਨੇ 95 ਫ਼ੀਸਦੀ ਤੋਂ ਵਧੇਰੇ, 15 ਬੱਚਿਆਂ ਨੇ 90 ਫ਼ੀਸਦੀ ਤੋਂ ਅਤੇ 35 ਬੱਚਿਆਂ ਨੇ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ ਅਤੇ ਬਾਕੀ ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਨਾਲ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਦੌਰਾਨ ਮੈਰਿਟ ਲਿਸਟ ਵਿਚ ਆਉਣ ਵਾਲੇ ਤਿੰਨ ਵਿਦਿਆਰਥੀਆਂ ਨੂੰ ਮੈਨੇਜਮੈਂਟ ਕਮੇਟੀ ਵਲੋਂ 2100/-ਰੁਪਏ ਅਤੇ ਸ਼ੀਲਡ ਨਾਲ ਪ੍ਰਤੀ ਵਿਦਿਆਰਥੀ ਦਾ ਮਾਣ ਸਨਮਾਨ ਕੀਤਾ ਗਿਆ | ਇਸ ਮੌਕੇ ਅੱਠਵੀਂ ਦਾ ਨਤੀਜਾ ਵਧੀਆਂ ਆਉਣ ਤੇ ਚੇਅਰਮੈਨ ਸ. ਹਰਪਾਲ ਸਿੰਘ ਯੂ.ਕੇ. ਅਤੇ ਪਿ੍ੰਸੀਪਲ ਕੁਲਵਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਇਸਦਾ ਸਿਹਰਾ ਸਕੂਲ ਦੇ ਅਧਿਆਪਕਾਂ, ਬੱਚਿਆਂ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ : ਓ.ਪੀ.ਸੋਨੀ <br/> ਅਗਲੀ ਖ਼ਬਰ ਹਲਕਾ ਦੱਖਣੀ 'ਚ ਕਾਂਗਰਸ ਚਲਾਏਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ : ਰਾਜਾ ਵੜਿੰਗ <br/>
Ad Position 24