ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ, 100 ਫੁੱਟ ਰੋਡ, ਆਜ਼ਾਦ ਨਗਰ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ 100 ਫੀਸਦੀ ਆਇਆ ਹੈ | ਇਸ ਸੰਬੰਧੀ ਖੁਸ਼ੀ ਦਾ ਇਜਹਾਰ ਕਰਦੇ ਹੋਏ ਪਿ੍ੰ: ਤਜਿੰਦਰ ਕੌਰ ਮਲਹੋਤਰਾ ਨੇ ਦੱਸਿਆ ਕਿ 8ਵੀਂ ਜਮਾਤ ਦੀ ਵਿਦਿਆਰਥਣ ਮਨੀ ਨੇ 94.3 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਹਰਮਨਪ੍ਰੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਦੂਜਾ, ਜੈਸਿਕਾਪ੍ਰੀਤ ਕੌਰ ਅਤੇ ਇਕਰੀਤ ਕੌਰ ਨੇ 93.7 ਫੀਸਦੀ ਅੰਕ ਲੈ ਕੇ ਤੀਜਾ ਅਤੇ ਮੁਸਕਾਨ ਕੌਰ ਨੇ 93.2 ਫੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਰਾਜਵਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ 92 ਫੀਸਦੀ, ਸਨਰੀਤ ਕੌਰ ਅਤੇ ਬ੍ਰਹਮਦੀਪ ਸਿੰਘ ਨੇ 91.5 ਫੀਸਦੀ, ਕਿਰਤਪ੍ਰੀਤ ਕੌਰ ਨੇ 91 ਫੀਸਦੀ ਅਤੇ ਵੰਸ਼ਦੀਪ ਸਿੰਘ ਨੇ 90 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਦੇ ਪਿ੍ੰ: ਤੇਜਿੰਦਰ ਮਲਹੋਤਰਾ ਜੀ ਨੇ ਬੱਚਿਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਰਵਿੰਦਰ ਸਿੰਘ ਚਮਕ ਨੇ ਵੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ |