ਅੰਮਿ੍ਤਸਰ, 11 ਅਪ੍ਰੈਲ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆ ਦੇ ਧਰਮ ਸੁਪੱਤਨੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਸ. ਰੱਤੀਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਸ. ਰੱਤੀਆ ਨਾਲ ਸੰਵੇਦਨਾ ਪ੍ਰਗਟ ਕੀਤੀ |