ਅੰਮਿ੍ਤਸਰ, 11 ਅਪ੍ਰੈਲ (ਪ.ਪ.)-ਦੀ ਪਾਠਸ਼ਾਲਾ ਪਬਲਿਕ ਹਾਈ ਸਕੂਲ ਗੁਰਦੇਵ ਨਗਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਆਰਥਣ ਗੁਰਨੂਰ ਕੌਰ ਨੇ 96 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਸਵਲੀਨ ਕੌਰ ਨੇ 94 ਫੀਸਦੀ ਅੰਕਾਂ ਨਾਲ ਦੂਜਾ ਅਤੇ ਇਸ਼ਮੀਤ ਕੌਰ ਤੇ ਇਸ਼ਮੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਰੂਪ 'ਚ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਨੇ 88 ਫੀਸਦੀ ਅਤੇ 85 ਫੀਸਦੀ ਨੰਬਰ ਲੈ ਕੇ ਸਕੂਲ ਦਾ ਮਾਣ ਵਧਾਇਆ | ਪਿ੍ੰਸੀਪਲ ਹਰਜੀਤ ਕੌਰ ਤੇ ਡਾਇਰੈਕਟਰ ਗਗਨਦੀਪ ਸਿੰਘ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਧਿਆਪਕ ਵਿਸ਼ਾਲ, ਰੇਖਾ ਗੋਇਲ, ਰਵਨੀਤ ਕੌਰ, ਰਜਨੀ ਰਤਨ, ਰਜਨੀ ਸਪਰਾ ਅਤੇ ਸਾਕਸ਼ੀ ਸ਼ਰਮਾ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਹਰਜੀਤ ਕੌਰ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |