ਅੰਮਿ੍ਤਸਰ, 11 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਬੇਰੀ ਗੇਟ ਅੰਮਿ੍ਤਸਰ ਦਾ ਬੀ.ਐੱਡ. ਪਹਿਲੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਿਹਾ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ, ਡਾ. ਅੰਜੂ ਮਹਿਤਾ ਦੀ ਯੋਗ ਅਗਵਾਈ 'ਚ ਅਧਿਆਪਕਾਂ ਦੀ ਲਗਨ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥਣ ਸਾਂਚ ਸ਼ਰਮਾ ਨੇ 8.2 ਐਸ. ਜੀ. ਪੀ. ਏ. ਨਾਲ ਕਾਲਜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਮਹਿਕਪ੍ਰੀਤ ਕੌਰ ਨੇ 7.9 ਐਸ. ਜੀ. ਪੀ. ਏ. ਲਾਲ ਦੂਜਾ ਸਥਾਨ ਪ੍ਰਾਪਤ ਕੀਤਾ | ਗਿੰਨੀ ਰਾਜ਼ਦਾਨ ਅਤੇ ਮਨਪ੍ਰੀਤ ਕੌਰ ਨੇ 7.8 ਐਸ. ਜੀ. ਪੀ. ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਨਤੀਜਿਆਂ ਦੀ ਇਕ ਵਿਸ਼ੇਸ਼ ਪ੍ਰਾਪਤੀ ਇਹ ਸੀ ਕਿ 19 ਵਿਦਿਆਰਥੀਆਂ ਨੇ ਡਿਸਟਿੰਕਸ਼ਨ ਪ੍ਰਾਪਤ ਕੀਤਾ, ਜਦੋਂ ਕਿ 161 ਵਿਦਿਆਰਥੀਆਂ ਨੇ ਪਹਿਲਾ ਦਰਜਾ ਪ੍ਰਾਪਤ ਕੀਤਾ | ਡਾ. ਅੰਜੂ ਮਹਿਤਾ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਾਰੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਅਖ਼ੀਰ 'ਚ ਕਾਲਜ ਦੇ ਸਾਰੇ ਸਟਾਫ਼ ਮੈਂਬਰਾਂ ਨੇ ਵੀ ਸਫਲਤਾ 'ਤੇ ਖੁਸ਼ੀ ਪ੍ਰਗਟ ਕੀਤੀ, ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ |