ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਨਾਮ ਨਗਰ ਦਾ ਅਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸੁਖਰਾਜ ਕੌਰ ਬੌਪਾਰਾਏ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਦੱਸਿਆ ਕਿ ਹਰਸ਼ਪ੍ਰੀਤ ਸਿੰਘ ਨੇ 95.5 ਫੀਸਦੀ ਅੰਕਾਂ ਨਾਲ ਸਕੂਲ ਵਿਚ ਪਹਿਲਾਂ ਸਥਾਨ, ਮਨਸੀਰਤ ਕੌਰ ਨੇ 94.5 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ, ਮਨਪ੍ਰੀਤ ਕੌਰ ਨੇ 93.7 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ 8ਵੀਂ ਦੀ ਪ੍ਰੀਖਿਆ ਪਾਸ ਕਰਕੇ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |