06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐਕਸੈਲਸਮ ਹਾਈ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਪ.ਪ.)-ਐਕਸੈਲਸਮ ਹਾਈ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ 'ਚ ਭਾਗ ਲਿਆ |ਇਸ ਮੌਕੇ ਐਲ. ਕੇ.ਜੀ. ਦੇ ਵਿਦਿਆਰਥੀਆਂ ਨੇ ਡਾਂਸ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਨੇ ਸੁਰੀਲੇ ਗੀਤ ਗਾ ਕੇ ਸਭ ਦੇ ਦਿਲ ਜਿੱਤ ਲਏ | ਜਮਾਤ ਛੇਵੀਂ ਦੇ ਵਿਦਿਆਰਥੀਆਂ ਨੇ ਵਿਸਾਖੀ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਭਾਸ਼ਣ ਦਿੱਤਾ ਅਤੇ ਅਰਥਪੂਰਨ ਕਵਿਤਾ ਪੇਸ਼ ਕੀਤੀ | ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਵਾਦ-ਯੰਤਰ ਪ੍ਰਸਤੁਤੀ ਵੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਬੋਲੀਆਂ ਅਤੇ ਪ੍ਰਸਿੱਧ ਗੀਤਾਂ ਜਿਵੇਂ ਕਿ ਛੱਲਾ, ਰੱਤੀ ਤੇਰੀ ਨਾਲ ਭਰਪੂਰ ਗਾਇਕੀ ਪੇਸ਼ ਕੀਤੀ | ਸਕੂਲ ਦੀ ਡਾਇਰੈਕਟਰ ਪਿ੍ੰਸੀਪਲ ਗੁਨੀਤਾ ਗਰੇਵਾਲ ਨੇ ਸੰਬੋਧਨ ਕਰਦਿਆਂ ਪੰਜਾਬ ਵਿਚ ਵਿਸਾਖੀ ਦੇ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੀ ਸਮਾਪਤੀ ਢੋਲ ਦੀ ਥਾਪ 'ਤੇ ਭੰਗੜੇ ਨਾਲ ਹੋਈ |

Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਹਾਈ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਡਾਇਰੈਕਟਰ ਵਲੋਂ ਵਾਤਾਵਰਨ ਕਮੇਟੀ ਨਾਲ ਮੀਟਿੰਗ <br/>
Ad Position 24