25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਝੂਠੀ ਬਿਆਨਬਾਜ਼ੀ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ-ਰਣੀਕੇ <br/>

Ad Position 21
No active advertisement
ਅਜੀਤ ਡੈਸਕ 13-04-2026

ਰਾਜਾਸਾਂਸੀ, 11 ਅਪ੍ਰੈਲ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਅਟਾਰੀ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਵਲੋਂ ਵਰਕਰ ਮਿਲਣੀਆਂ ਤਹਿਤ ਪਿੰਡ ਬੱਲ ਸਚੰਦਰ ਵਿਖੇ ਪਿੰਡ ਸਚੰਦਰ ਤੇ ਪਿੰਡ ਬੱਲ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ: ਰਣੀਕੇ ਨੇ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਅਸਲ ਮੁੱਦਿਆਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਝੂਠੀ ਬਿਆਨਬਾਜ਼ੀ ਕਰਕੇ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਿੰਡਾਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕਰਨ | ਇਸ ਮੌਕੇ ਨੰਬਰਦਾਰ ਮਨਪਰੀਤ ਸਿੰਘ ਸਚੰਦਰ, ਰਣਜੀਤ ਸਿੰਘ, ਡਾ. ਨਿਰਮਲ ਸਿੰਘ, ਬੰਟੀ ਮੈਂਬਰ, ਜਸਵਿੰਦਰ ਸਿੰਘ ਜੱਜ ਬੱਲ, ਪੰਚ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਬੱਲ, ਜਗਰੂਪ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਨਵਜੋਤ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ ਬੱਲ ਸਮੇਤ ਮੁਹਤਬਰ ਵਿਅਕਤੀਆਂ ਵਲੋਂ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਤੇ ਉਨ੍ਹਾਂ ਨਾਲ ਪਹੁੰਚੇ ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਵਿੰਦਰ ਸਿੰਘ ਬੰਬ, ਕੁਲਵੰਤ ਸਿੰਘ ਖਾਪੜਖੇੜੀ, ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ, ਸਰਕਲ ਪ੍ਰਧਾਨ ਰਣਜੀਤ ਸਿੰਘ ਲੁਹਾਰਕਾ, ਹਰਭਜਨ ਸਿੰਘ ਮਾਹਲ, ਹੀਰਾ ਸਿੰਘ ਮਾਲੂਵਾਲ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡਿਪੂਆਂ 'ਚ ਲਾਭਪਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪੂ ਧਾਰਕ <br/> ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24