25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ਹਿਜ਼ਾਦਾਨੰਦ ਕਾਲਜ ਅੰਮਿ੍ਤਸਰ ਵਿਖੇ ਫਾਈਨਲ ਈਅਰ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 13-04-2026
ਅੰਮਿ੍ਤਸਰ, 12 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾਨੰਦ ਕਾਲਜ ਗ੍ਰੀਨ ਐਵੀਨਿਊ ਅੰਮਿ੍ਤਸਰ ਵਿਖੇ ਕਾਲਜ ਪਿ੍ੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਆਰਟਸ, ਕਾਮਰਸ, ਕੰਪਿਊਟਰ ਸਾਇੰਸ ਅਤੇ ਪੀ.ਜੀ. ਡਿਪਲੋਮਾ ਦੇ ਅੰਤਿਮ ਵਰ੍ਹੇ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ 'ਚ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੰਗੀਤ ਅਤੇ ਨਾਚ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ ਮਾਡਲਿੰਗ ਨੇ ਸਮਾਗਮ ਨੂੰ ਹੋਰ ਵੀ ਰੰਗਾਰੰਗ ਬਣਾ ਦਿੱਤਾ | ਮਾਡਲਿੰਗ ਦੇ ਮੁਕਾਬਲੇ 'ਚ ਬੀ.ਏ. ਸਮੈਸਟਰ ਛੇਵਾਂ ਦੇ ਵਿਦਿਆਰਥੀ ਆਰੀਅਨ ਭਗਤ ਨੂੰ ਮਿਸਟਰ ਫੇਅਰਵੈੱਲ ਅਤੇ ਡਿਪਲੋਮਾ ਇਨ ਕਾਸਮੈਟੋਲੋਜੀ ਦੀ ਵਿਦਿਆਰਥਣ ਤਨੀਸ਼ਾ ਨੂੰ ਮਿਸ ਫੇਅਰਵੈੱਲ ਦਾ ਖਿਤਾਬ ਦਿੱਤਾ ਗਿਆ | ਮਿਸਟਰ ਕਾਨਫਿਡੈਂਟ ਬੀ. ਏ ਸਮੈਸਟਰ ਛੇਵਾਂ ਦੇ ਵਿਦਿਆਰਥੀ ਕਰਨ ਭਗਤ ਨੂੰ ਚੁਣਿਆ ਗਿਆ ਅਤੇ ਮਿਸ ਕਾਨਫਿਡੈਂਟ ਬੀ.ਕਾਮ. ਛੇਵਾਂ ਦੀ ਵਿਦਿਆਰਥਣ ਗਗਨਦੀਪ ਕੌਰ ਨੂੰ ਚੁਣਿਆ ਗਿਆ | ਬੀ. ਸੀ. ਏ. ਸਮੈਸਟਰ ਛੇਵਾਂ ਦੇ ਵਿਦਿਆਰਥੀ ਸੰਨੀ ਸ਼ਰਮਾ ਨੇ ਮਿਸਟਰ ਹੈਂਡਸਮ ਅਤੇ ਬੀ.ਏ. ਸਮੈਸਟਰ ਛੇਵਾਂ ਦੀ ਵਿਦਿਆਰਥਣ ਰਵਨੀਤ ਕੌਰ ਨੇ ਮਿਸ ਚਾਰਮਿੰਗ ਦਾ ਖਿਤਾਬ ਜਿੱਤਿਆ | ਇਸ ਮੁਕਾਬਲੇ 'ਚ ਜੱਜਾਂ ਦੀ ਭੂਮਿਕਾ ਮਿਸਜ਼ ਨਵਨੀਤ ਕੌਰ ਦਿਓਲ, ਮਿਸਿਜ਼ ਮਨਿੰਦਰ ਕੌਰ ਅਤੇ ਮਿਸਿਜ਼ ਰਿਤੂ ਨੇ ਨਿਭਾਈ | ਇਸ ਮੌਕੇ ਕਾਲਜ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਬੀ. ਏ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਤੋਹਫ਼ੇ ਭੇਟ ਕੀਤੇ ਅਤੇ ਧੰਨਵਾਦੀ ਭਾਸ਼ਣ ਵੀ ਦਿੱਤਾ | ਇਸ ਪ੍ਰੋਗਰਾਮ 'ਚ ਕਾਲਜ ਦਾ ਸਾਰਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਵਫ਼ਦ ਵਲੋਂ ਜਸਟਿਸ ਰਜਨੀ ਗੁਦੱੁਰੀ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਅੰਮਿ੍ਤਸਰ ਨੂੰ ਬਣਾਇਆ ਜਾਵੇਗਾ ਕੂੜਾ ਮੁਕਤ
Ad Position 24