24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-04-2026
ਚੌਂਕ ਮਹਿਤਾ, 12 ਅਪ੍ਰੈਲ (ਪ.ਪ.)-ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਕਲਾਸ ਦਾ ਰਿਜਲਟ ਅਨਾਉਸ ਕੀਤਾ ਗਿਆ | ਜਿਸ ਵਿੱਚ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪੰਜਵੀਂ ਜਮਾਤ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲਾ ਵਿਦਿਆਰਥੀ ਜ਼ੋਰਾਵਰ ਸਿੰਘ ਪੁੱਤਰ ਅਵਤਾਰ ਸਿੰਘ ਨੇ 494/500 ਅੰਕ ਪ੍ਰਾਪਤ ਕੀਤੇ, ਦੂਜੇ ਸਥਾਨ ਤੇ ਹੁਸਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਨੇ 492/500 ਅੰਕ ਪ੍ਰਾਪਤ ਕੀਤੇ, ਤੀਜੇ ਸਥਾਨ ਤੇ ਗੁਰਲਗਨ ਸਿੰਘ ਪੁੱਤਰ ਮਨਦੀਪ ਸਿੰਘ ਨੇ 488/500 ਅਤੇ ਹਰਮਨਜੋਤ ਸਿੰਘ ਪੁੱਤਰ ਸਤਵਿੰਦਰ ਸਿੰਘ ਨੇ 488/500 ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਅਠਵੀਂ ਜਮਾਤ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਵਿਸ਼ਵ ਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 549/600 ਅੰਕ ਪ੍ਰਾਪਤ ਕੀਤੇ, ਦੂਜੇ ਸਥਾਨ ਤੇ ਆਉਣ ਵਾਲਾ ਵਿਦਿਆਰਥੀ ਵਰਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨੇ 545/600 ਅੰਕ ਪ੍ਰਾਪਤ ਕੀਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਗੁਰਮੀਤ ਸਿੰਘ ਤੇ ਅਭੀਜੋਤ ਸਿੰਘ ਪੁੱਤਰ ਹਰਜੋਤ ਸਿੰਘ ਨੇ 540/600 ਅੰਕ ਪ੍ਰਾਪਤ ਕੀਤੇ | ਇਸ ਸਫ਼ਲਤਾ ਦਾ ਸਿਹਰਾ ਮਿਹਨਤੀ ਅਧਿਆਪਕਾਂ, ਮਾਪਿਆਂ ਦਾ ਸਹਿਯੋਗ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਲਗਨ ਨੂੰ ਸਮਰਪਿਤ ਹੈ | ਸਕੂਲ ਮੈਨੇਜਮੈਂਟ ਸ੍ਰੀ ਸ਼ਾਮ ਲਾਲ ਜੀ ਨੇ ਸਫ਼ਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਦਾ ਅਸ਼ੀਰਵਾਦ ਦਿੱਤਾ | ਪੁਜ਼ੀਸ਼ਨਾਂ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਸ਼ਾਮ ਲਾਲ ਵਲੋਂ ਟਰੋਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਸ਼੍ਰੀਮਤੀ ਵੀਨਾ ਕੁਮਾਰੀ, ਐਡਵੋਕੇਟ ਤੇ ਲੈਕਚਰਾਰ ਅਵਤਾਰ ਸਿੰਘ ਸਦਾਰੰਗ, ਹਰਪ੍ਰੀਤ ਕੌਰ, ਪੂਜਾ, ਅਮਨਦੀਪ ਕੌਰ, ਮਨਪ੍ਰੀਤ ਕੌਰ, ਗੁਰਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਨੇ ਹਲਕੇ ਦੇ ਪਿੰਡ ਸੋਹੀਆਂ ਕਲਾਂ ਆਬਾਦੀ ਵਰਪਾਲ 'ਚ 'ਸੰਵਾਂਦ' ਤਹਿਤ ਕੀਤੀ ਇਕੱਤਰਤਾ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦਾ 8ਵੀਂ ਦਾ ਸ਼ਾਨਦਾਰ
Ad Position 24