ਨਵਾਂ ਪਿੰਡ, 12 ਅਪ੍ਰੈਲ (ਜਸਪਾਲ ਸਿੰਘ )-ਕਣਕ ਦੀ ਵਾਢੀ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਰਾਤ 1 ਵਜੇ ਤੋਂ ਸਵੇਰੇ 4 ਵਜੇ ਤੱਕ ਦਿੱਤੇ ਜਾਣ ਨੂੰ ਲੈ ਕੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਦੀ ਅਗਵਾਈ 'ਚ ਸਥਾਨਕ ਕਸਬਾ ਵਿਖੇ ਹੋਈ | ਇਸ ਮੌਕੇ ਕਾਮਰੇਡ ਲੱਖਬੀਰ ਸਿੰਘ ਨਿਜ਼ਾਮਪੁਰ ਸੂਬਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਤੇ ਭੁਪਿੰਦਰ ਸਿੰਘ ਵਲੋਂ ਸੰਬੰਧਿਤ ਵਿਭਾਗ ਤੋਂ ਬੰਬੀਆਂ ਦੀ ਬਿਜਲੀ ਸਪਲਾਈ ਸਵੇਰੇ 4 ਵਜੇ ਤੋਂ ਲੈ ਕੇ ਸਵੇਰ 8 ਵਜੇ ਤੱਕ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਉਨ੍ਹਾਂ 'ਅਜੀਤ' ਵਿਸ਼ੇਸ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅੰਮਿ੍ਤਸਰ ਦੇ ਬਹੁਤਾਤ ਖੇਤੀ ਖੇਤਰ 'ਚ ਸਬਜ਼ੀਆਂ ਦੀ ਬਿਜਾਈ ਕੀਤੀ ਜਾਂਦੀ ਹੈ | ਜਿਨ੍ਹਾਂ ਦੀ ਕਿ ਤੀਜੇ ਦਿਨ ਸਿੰਜਾਈ ਕਰਨੀ ਜ਼ਰੂਰੀ ਹੈ | ਇਸ ਲਈ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਰਾਤ ਨੂੰ 1 ਤੋਂ ਸਵੇਰੇ 4 ਵਜੇ ਤੱਕ ਦਿੱਤੇ ਜਾਣ ਨਾਲ ਸਬਜ਼ੀਆਂ ਨੂੰ ਪਾਣੀ ਲਾਉਣ ਸਮੇਂ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਦੱਸਿਆ ਕਿ ਇਸ ਮੁਸ਼ਕਲ ਨੂੰ ਲੈ ਕੇ ਜਥੇਬੰਦੀ ਵਲੋਂ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਕੇ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ , ਜਿਸ 'ਤੇ ਉਨ੍ਹਾਂ ਨੇ ਹਮਦਰਦੀ ਪੂਰਵਕ ਵਿਸ਼ਵਾਸ ਦਿਵਾਇਆ ਕਿ ਇੱਕ ਦੋ ਦਿਨਾਂ 'ਚ ਟਿਓਬਵੈੱਲਾਂ ਦੀ ਬਿਜਲੀ ਸਪਲਾਈ ਸਵੇਰੇ 4 ਵਜੇ ਤੋਂ 8 ਵਜੇ ਤੱਕ ਦੇਣ ਦਾ ਯਕੀਨ ਦਿਵਾਇਆ ਗਿਆ | ਇਸ ਮੌਕੇ ਤਰਸੇਮ ਸਿੰਘ, ਮਹਿਲ ਸਿੰਘ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਸੇਠ, ਗਿਆਨੀ ਜਸਵੰਤ ਸਿੰਘ, ਕਰਨੈਲ ਸਿੰਘ ਸੈਕਟਰੀ, ਗੁਰਮੇਜ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜਸਪਾਲ ਸਿੰਘ, ਰਾਜਬੀਰ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਫੌਜ਼ੀ, ਧਰਮਿੰਦਰ ਸਿੰਘ , ਅਵਤਾਰ ਸਿੰਘ, ਭੁਪਿੰਦਰ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ |