23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਜੀਠਾ ਵਿਖੇ ਹਜ਼ਰਤ ਬਾਬਾ ਮੱਘਰ ਸ਼ਾਹ ਦਾ 2 ਰੋਜ਼ਾ ਉਰਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-04-2026
ਮਜੀਠਾ, 12 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸਬਜ਼ੀ ਮੰਡੀ ਮਜੀਠਾ ਵਿਖੇ ਦਰਗਾਹ ਹਜ਼ਰਤ ਬਾਬਾ ਮੱਘਰ ਸ਼ਾਹ ਦਾ ਦੋ ਰੋਜ਼ਾ ਸਾਲਾਨਾ ਉਰਸ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮੰਗੇ ਸ਼ਾਹ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ 'ਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਅਤੇ ਸੰਗਤਾਂ ਸ਼ਾਮਿਲ ਹੋਈਆਂ | ਇਸ ਮੇਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਲਿਆ | ਮੇਲੇ ਵਿਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਮਾਨਵਤਾ ਦੇ ਭਲੇ ਲਈ ਕਾਰਜ ਕਰਨ ਲਈ ਕਿਹਾ ਅਤੇ ਪ੍ਰਮਾਤਮਾ ਦੇ ਦੱਸੇ ਸੱਚ ਅਤੇ ਪਿਆਰ ਦੇ ਰਸਤੇ ਚੱਲਣ ਦਾ ਉਪਦੇਸ਼ ਦਿੱਤਾ | ਇਲਾਕੇ ਦੇ ਮਸ਼ਹੂਰ ਕੱਵਾਲਾਂ ਨੇ ਸੂਫੀਆਨਾ ਕਲਾਮ ਅਤੇ ਕੱਵਾਲੀਆਂ ਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਮੁੱਖ ਸੇਵਾਦਾਰ ਬਾਬਾ ਗੰਗੇ ਸ਼ਾਹ ਅਤੇ ਮੁੱਖ ਮਹਿਮਾਨ ਰਾਕੇਸ਼ ਪ੍ਰਾਸ਼ਰ ਨੇ ਸਾਥੀਆਂ ਅਤੇ ਸੰਗਤਾਂ ਸਮੇਤ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਪੋਸ਼ੀ ਦੀ ਰਸਮ ਅਦਾ ਕੀਤੀ ਅਤੇ ਸੰਗਤਾਂ ਨੂੰ ਮੇਲੇ ਵਧਾਈ ਦਿੱਤੀ | ਇਸ ਮੌਕੇ ਦਰਗਾਹ ਦੇ ਮੁੱਖ ਸੇਵਾਦਾਰ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪਿ੍ੰਸ ਨਈਅਰ, ਚਰਨਜੀਤ ਸਿੰਘ ਗੋਲਾ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਪਿੰਟੂ, ਰਾਜਾ ਮਜੀਠਾ, ਬਿਕਰਮ ਸਿੰਘ, ਮਲਕੀਤ ਸਿੰਘ, ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਵਲੋਂ ਟਿਊਬਵੈੱਲਾਂ ਦੀ ਬਿਜਲੀ ਸਵੇਰੇ 4 ਤੋਂ 8 ਤੱਕ ਦੇਣ ਦੀ ਮੰਗ
Ad Position 24