23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿ੍ਮਰੋਜ਼ਿਜ ਇੰਗਲਿਸ਼ ਸਕੂਲ ਦੀਆਂ 7 ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 13-04-2026
ਅੰਮਿ੍ਤਸਰ, 12 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਿ੍ਮਰੋਜ਼ਿਜ ਇੰਗਲਿਸ਼ ਸਕੂਲ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ, ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਪਿ੍ੰਸੀਪਲ ਬਲਵਿੰਦਰ ਕÏਰ ਤੇ ਡਾਇਰੈਕਟਰ ਹਰਸਿਮਰਨ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਹਰਪ੍ਰੀਤ ਕÏਰ 99.2 ਫੀਸਦੀ, ਗੁਰਸ਼ਗਨ ਕÏਰ 99.2 ਫੀਸਦੀ, ਹਰਸੀਰਤ ਕÏਰ 99.0, ਹਰਕੀਰਤ ਕÏਰ 98.8, ਗੁਰਨੂਰ ਕÏਰ 98.7, ਨਿਰਮੋਲਪ੍ਰੀਤ ਕÏਰ 98.5 ਤੇ ਏਕਮਜੋਤ ਕÏਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ | ਉਨ੍ਹਾਂ ਦੱਸਿਆ ਕਿ 38 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਅੱਠਵੀ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਤੇ ਡਾਇਰੈਕਟਰ ਹਰਸਿਮਰਨ ਸਿੰਘ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾਣਗੇ ਅਹਿਮ ਕਦਮ-ਗੁਰਪ੍ਰਤਾਪ ਸਿੰਘ ਸੰਧੂ <br/>
Ad Position 24