ਬਾਬਾ ਬਕਾਲਾ ਸਾਹਿਬ, 12 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਪ੍ਰਮੁੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸਕੂਲ, ਬੁਤਾਲਾ (ਬਾਬਾ ਬਕਾਲਾ ਸਾਹਿਬ) ਦੇ ਬੱਚਿਆਂ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਲਾਸ ਦੇ ਸਾਰੇ ਹੀ ਬੱਚੇ ਪਾਸ ਹੋਏ ਹਨ, ਜਿਸ ਵਿੱਚ ਸਭ ਤੋਂ ਵੱਧ ਨੰਬਰ 92% ਰਹੇ ਹਨ ਅਤੇ ਸਾਰੇ ਹੀ ਬੱਚੇ 80% ਤੋਂ ਵੱਧ ਨੰਬਰ ਲੈ ਕੇ ਪਾਸ ਹੋਏ ਹਨ | ਅੱਠਵੀਂ ਕਲਾਸ ਵਿੱਚੋਂ ਪਲਕਪ੍ਰੀਤ ਕੌਰ 92% ਨੰਬਰ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਰਹੀ, ਕਾਜਲ ਪ੍ਰੀਤ ਕੌਰ ਨੇ 89% ਨੰਬਰ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਤੀਸਰੀ ਪੁਜੀਸ਼ਨ ਤੇ ਵੰਸ਼ਦੀਪ ਸਿੰਘ 88% ਨੰਬਰ ਲੈ ਕੇ ਪਾਸ ਹੋਇਆ ਹੈ | ਸਮੂਹ ਮੈਨੇਜਮੈਂਟ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਇਜਹਾਰ ਕੀਤਾ | ਪਿ੍ੰਸੀਪਲ ਮੈਡਮ ਮਨਜੀਤ ਕੌਰ ਪੱਡਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਇਹਨਾਂ ਸਫਲ ਹੋਏ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਹੋਰ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਕੋ-ਆਰਡੀਨੇਟਰ ਮੈਡਮ ਸੰਦੀਪ ਕੌਰ, ਮੈਡਮ ਰਾਜਵਿੰਦਰ ਕੌਰ ਅਤੇ ਮੈਡਮ ਰਜਵੰਤ ਕੌਰ ਪੱਲਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਰਿਹਾ ਅਤੇ ਸਾਰਿਆਂ ਨੇ ਬੱਚਿਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ |