23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਮਰ ਪਬਲਿਕ ਸਕੂਲ ਖੱਬੇ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-04-2026
ਚੌਕ ਮਹਿਤਾ, 12 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੱਬੇ ਰਾਜਪੂਤਾਂ ਆਪਣੀ ਉੱਚ ਅਕਾਦਮਿਕ ਪਰੰਪਰਾ ਨੂੰ ਬਰਕਰਾਰ ਰੱਖਦਿਆਂ, ਇਸ ਸਾਲ ਵੀ ਅੱਠਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਮੈਰਿਟ ਸੂਚੀ 'ਚ ਵਿਲੱਖਣ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ 'ਚੋਂ ਪਹਿਲਾ ਸਥਾਨ : ਪਵਨਦੀਪ ਕੌਰ ਨੇ 600 ਵਿੱਚੋਂ 583 (97%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ , ਪਲਵਿੰਦਰ ਸਿੰਘ ਨੇ 600 ਵਿੱਚੋਂ 582 (97%) ਅੰਕ ਲੈ ਕੇ ਦੂਜਾ ਸਥਾਨ ਅਤੇ ਕਿਰਨਪ੍ਰੀਤਕੌਰ ਨੇ 600 ਵਿੱਚੋਂ 580 (96%) ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ੁਭ ਅਵਸਰ 'ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਤੇ ਡਾਇਰੈਕਟਰ ਭਗਵੰਤ ਸਿੰਘ ਬੱਲ, ਚੇਅਰਮੈਨ ਮੈਡਮ ਦਵਿੰਦਰ ਕੌਰ ਬੱਲ ਪਿ੍ੰਸੀਪਲ ਸ਼ਮਸ਼ੇਰ ਸਿੰਘ ਅਤੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਅਤੇ ਸਖ਼ਤ ਮੁਸ਼ੱਕਤ ਦਾ ਨਤੀਜਾ ਹੈ | ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ (ਟਰਾਫੀਆਂ) ਭੇਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਮਜੀਠਾ ਵਿਖੇ ਹਜ਼ਰਤ ਬਾਬਾ ਮੱਘਰ ਸ਼ਾਹ ਦਾ 2 ਰੋਜ਼ਾ ਉਰਸ ਮਨਾਇਆ <br/>
Ad Position 24