20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਡਿਪਟੀ ਕਮਿਸ਼ਨਰ ਨੇ ਜਲਿ੍ਹਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ <br/>

Ad Position 21
No active advertisement
ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਵਲੋਂ ਅੱਜ ਜਲਿ੍ਹਆਂਵਾਲਾ ਬਾਗ ਸਾਕੇ ਦੀ 107ਵੀਂ ਸ਼ਹੀਦੀ ਬਰਸੀ ਮੌਕੇ ਜਲਿ੍ਹਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਨੇ ਸ਼ਹੀਦਾਂ ਦੀ ਯਾਦ 'ਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਐੱਸ. ਡੀ. ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਜਲਿ੍ਹਆਂਵਾਲਾ ਬਾਗ ਮੈਮੋਰੀਅਲ ਟਰੱਸਟ ਦੇ ਸਕੱਤਰ ਸੂਕੁਮਾਰ ਮੁਖਰਜੀ, ਮੈਡਮ ਮਾਲਾ ਚਾਵਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਸ਼ਹੀਦੀ ਸਾਕੇ ਨੂੰ ਯਾਦ ਕਰਕੇ ਹੋਏ ਡਿਪਟੀ ਕਮਿਸ਼ਨਰ ਨੇ ਗੱਲਬਾਤ ਦੌਰਾਨ ਕਿਹਾ ਕਿ ਇਹ ਮਨੁੱਖਤਾ ਦੇ ਇਤਿਹਾਸ ਦਾ ਘਿਣਾਉਣਾ ਸਾਕਾ ਸੀ, ਜਦੋਂ ਮੌਕੇ ਦੀ ਅੰਗਰੇਜ਼ ਹਕੂਮਤ ਨੇ ਨਿਹੱਥੇ ਲੋਕਾਂ 'ਤੇ ਗੋਲੀਆਂ ਚਲਾ ਕੇ ਅਨੇਕਾਂ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਲੋਕ ਵਿਸਾਖੀ ਦੇ ਮੌਕੇ 'ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ਪਰ ਜਾਬਰ ਹਕੂਮਤ ਨੇ ਗੋਲੀਆਂ ਚਲਾ ਕੇ ਜਲਿ੍ਹਆਂਵਾਲਾ ਬਾਗ ਲਾਸ਼ਾਂ ਨਾਲ ਭਰ ਦਿੱਤਾ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿ੍ਹਆਂਵਾਲਾ ਬਾਗ ਦੇ ਜ਼ਿੰਮੇਵਾਰ ਅਧਿਕਾਰੀ ਨੂੰ ਲੰਡਨ ਜਾ ਕੇ ਮੌਤ ਦੀ ਸਜ਼ਾ ਦੇ ਕੇ ਸ਼ਹੀਦਾਂ ਦੇ ਖੂਨ ਦਾ ਬਦਲਾ ਲੈ ਲਿਆ |

Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਅਹਿਮ ਮੱਲਾਂ <br/>
Ad Position 24