20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਮੇਨ ਗੇਟ ਤੋਂ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ 'ਫ੍ਰੀ ਟੈਂਪੂ ਸੇਵਾ' ਆਰੰਭੀ

Ad Position 21
No active advertisement
ਅਜੀਤ ਡੈਸਕ 14-04-2026

ਬਾਬਾ ਬਕਾਲਾ ਸਾਹਿਬ, 13 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਨ ਬਾਜ਼ਾਰ ਵਿਚ ਬਾਜ਼ਾਰ ਕਮੇਟੀ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ, ਮੇਨ ਗੇਟ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੱਕ ਸੰਗਤਾਂ ਦੀ ਸਹੂਲਤ ਲਈ ਇਕ 'ਫ੍ਰੀ ਟੈਂਪੂ' ਸੇਵਾ ਆਰੰਭ ਕੀਤੀ ਗਈ ਹੈ | ਇਸ ਉਪਰਾਲੇ ਸੰਬੰਧੀ ਜਾਣਕਾਰੀ ਦਿੰਦਿਆਂ ਬਜ਼ਾਰ ਕਮੇਟੀ ਦੇ ਪ੍ਰਧਾਨ ਸ: ਹਰਦੀਪ ਸਿੰਘ ਨੇ ਦੱਸਿਆ ਹੈ ਕਿ ਮੇਨ ਗੇਟ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਤੱਕ ਅੰਗਹੀਣ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਚੱਲਣ ਫਿਰਨ ਤੋਂ ਅਸਮੱਰਥ ਸਾਧ ਸੰਗਤ ਦੇ ਰੂਪ ਵਿਚ ਪੁੱਜੀਆਂ ਸੰਗਤਾਂ ਲਈ ਇਹ 'ਫ੍ਰੀ ਟੈਂਪੂ' ਸੇਵਾ ਆਰੰਭ ਕੀਤੀ ਗਈ ਹੈ | ਸਾਧ ਸੰਗਤ ਦੇ ਸਹਿਯੋਗ ਨਾਲ ਇਹ ਸਭ ਕੀਤਾ ਗਿਆ ਹੈ ਤਾਂ ਜੋ ਗੁਰੂ ਘਰ ਦਰਸ਼ਨਾਂ ਨੂੰ ਆਉਣ ਵਾਲੇ ਲੋੜਵੰਦ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਸ਼ਕਰੀ ਨੰਗਲ ਵਿਖੇ ਸਮਾਗਮ ਅਗਲੀ ਖ਼ਬਰ ਬੀ. ਡੀ. ਐੱਸ ਸਕੂਲ ਦੀ ਏਕਮ ਪ੍ਰੀਤ ਕੌਰ ਨੇ ਮੈਰਿਟ 'ਚ 16ਵਾਂ ਸਥਾਨ ਕੀਤਾ ਪ੍ਰਾਪਤ
Ad Position 24