20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲਸ਼ਕਰੀ ਨੰਗਲ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 14-04-2026
ਜਗਦੇਵ ਕਲਾਂ, 13 ਅਪ੍ਰੈਲ (ਗਿੱਲ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਪਿੰਡ ਲਸ਼ਕਰੀ ਨੰਗਲ ਵਿਖੇ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਬਾਬਾ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਹਰਪਾਲ ਸਿੰਘ ਤੇੜਾ ਕਵੀਸ਼ਰੀ ਜਥਾ, ਕਥਾਵਾਚਕ ਭਾਈ ਬਚਿੱਤਰ ਸਿੰਘ, ਭਾਈ ਮਾਹਨ ਸਿੰਘ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਜਥਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਨ-ਸਵੰਨੇ ਪਦਾਰਥਾਂ ਦੇ ਗੁਰੂ ਕੇ ਲੰਗਰ ਅਟੁੱਟ ਵਰਤਦੇ ਰਹੇ | ਇਸ ਮੌਕੇ ਸੇਵਾਦਾਰ ਦਾਰਾ ਸਿੰਘ ਜਗਦੇਵ ਕਲਾਂ, ਪਲਵਿੰਦਰ ਸਿੰਘ, ਹਰਵੰਤ ਸਿੰਘ, ਕੈਪਟਨ ਕੁਲਦੀਪ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਨਰਿੰਦਰ ਸਿੰਘ, ਗੱਜਣ ਸਿੰਘ, ਬਾਬਾ ਗੁਲਜਾਰ ਸਿੰਘ, ਪ੍ਰਭਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਨੋਇੰਗ-ਕਾਇਕਿੰਗ ਵਿਚ ਓਵਰਆਲ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਜਿੱਤੀ <br/> ਅਗਲੀ ਖ਼ਬਰ ਮੇਨ ਗੇਟ ਤੋਂ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ 'ਫ੍ਰੀ ਟੈਂਪੂ ਸੇਵਾ' ਆਰੰਭੀ
Ad Position 24