20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵਿਸ਼ੇਸ਼ ਯੋਗਦਾਨ -ਡਾ. ਕਿ੍ਸ਼ਨ ਗੋਪਾਲ <br/>

Ad Position 21
No active advertisement
ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਸਾਕੇ ਦੇ 107ਵੇਂ ਸਾਲਾਨਾ ਸ਼ਹੀਦੀ ਦਿਵਸ ਮੌਕੇ ਅੱਜ ਕਰਵਾਏ ਗਏ ਸਮਾਗਮ 'ਚ ਸਿਆਸੀ ਆਗੂਆਂ, ਅਧਿਕਾਰੀਆਂ, ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ | ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਆਯੋਜਿਤ ਇਸ ਸਮਾਗਮ 'ਚ ਆਰ. ਐੱਸ. ਐੱਸ. (ਰਾਸ਼ਟਰੀ ਸਵੈਮ ਸੇਵਕ ਸੰਘ) ਦੇ ਸਹਿ-ਸਰਕਾਰਿਆਵਾਹ (ਜਨਰਲ ਸਕੱਤਰ) ਡਾ: ਕਿ੍ਸ਼ਨ ਗੋਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਸੰਬੋਧਨ ਦੌਰਾਨ ਜਲਿ੍ਹਆਂਵਾਲਾ ਬਾਗ ਨੂੰ ਅੱਤਿਆਚਾਰ ਦੇ ਵਿਰੋਧ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਲਈ ਉੱਠੀਆਂ ਵੱਖ-ਵੱਖ ਲਹਿਰਾਂ 'ਚ ਬੇਮਿਸਾਲ ਯੋਗਦਾਨ ਦਿੱਤਾ | ਇਸ ਮੌਕੇ ਰੱਖੇ ਸਮਾਗਮ 'ਚ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਸ਼ਵੇਤ ਮਲਿਕ, ਅਸ਼ੋਕ ਸਰੋਹਾ ਪਿੰ੍ਰਸੀਪਲ ਕਮਿਸ਼ਨਰ ਇਨਕਮ ਟੈਕਸ, ਅਸ਼ੋਕ ਪ੍ਰਭਾਕਰ ਆਰ. ਐੱਸ. ਐੱਸ. ਨੇਤਾ, ਨਰਿੰਦਰ ਸੂਬਾ ਪ੍ਰਚਾਰਕ, ਡਾ: ਕਰੂਨੇਸ਼, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ: ਰਜਨੀਸ਼ ਅਰੋੜਾ, ਡਾ: ਅਸ਼ੋਕ ਉੱਪਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਰੀਨਾ ਜੇਤਲੀ, ਰਾਮ ਚਾਵਲਾ, ਸ਼ਰੂਤੀ ਵਿੱਜ, ਅਲਕਾ ਸ਼ਰਮਾ, ਅਰੁਣ ਖੰਨਾ, ਸਾਬਕਾ ਵਿਧਾਇਕ ਡਾ: ਰਾਜ ਕੁਮਾਰ, ਸੁਨੀਲ ਦੱਤੀ, ਠੇਕੇਦਾਰ ਹਰਜਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ, ਬਖ਼ਸ਼ੀ ਰਾਮ ਅਰੋੜਾ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ, ਗਿਆਨ ਸਿੰਘ ਸੱਗੂ, ਅਜੇਬੀਰ ਸਿੰਘ ਰੰਧਾਵਾ, ਗੁਰਪ੍ਰਤਾਪ ਸਿੰਘ ਟਿੱਕਾ, ਫਰੀਡਮ ਫਾਈਟਰਜ਼ ਉੱਤਰ-ਅਧਿਕਾਰੀ ਸੰਸਥਾ ਰਜਿ ਪੰਜਾਬ 196 ਦੇ ਪਰਮਜੀਤ ਸਿੰਘ ਔਜਲਾ, ਇੰਜ. ਜਤਿੰਦਰ ਸਿੰਘ ਭੈਲ, ਬਲਵਿੰਦਰ ਸਿੰਘ, ਬਲਜੀਤ ਸਿੰਘ ਕਸੇਲ, ਜਸਪਿੰਦਰ ਸਿੰਘ ਕਸੇਲ, ਜੋਗਿੰਦਰ ਸਿੰਘ ਸਾਬਰ, ਰਘਬੀਰ ਸਿੰਘ, ਕਰਮਜੀਤ ਸਿੰਘ ਕੇ. ਪੀ., ਅਮਰਜੀਤ ਸਿੰਘ ਭਾਟੀਆ, ਮਾਲਾ ਚਾਵਲਾ ਆਦਿ ਵਲੋਂ ਸ਼ਹੀਦੀ ਸਮਾਰਕ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਦੌਰਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਇਸ ਬਾਗ ਦੀ ਸੁੰਦਰੀਕਰਨ ਅਤੇ ਨਵਉਸਾਰੀ ਕਰਵਾ ਕੇ ਸ਼ਹੀਦਾਂ ਨੂੰ ਸਨਮਾਨਿਤ ਕੀਤਾ ਹੈ, ਉੱਥੇ ਹੀ ਇਸ ਪਵਿੱਤਰ ਸਮਾਰਕ ਦੀ ਦਿੱਖ 'ਚ ਵੀ ਲਾਜਵਾਬ ਬਦਲਾਅ ਕੀਤਾ ਹੈ | ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ | ਇਸ ਮੌਕੇ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਤਰਲੋਚਨ ਸਿੰਘ ਨੇ ਦਿੱਲੀ ਤੋਂ ਜਾਰੀ ਕੀਤੇ ਆਪਣੇ ਸੰਦੇਸ਼ 'ਚ ਕਿਹਾ ਕਿ ਸ਼ਹੀਦਾਂ ਦੀਆਂ ਯਾਦਾਂ ਨੂੰ ਤਾਜ਼ਾ ਰੱਖਣਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਅਸੀਂ ਸਾਰੇ ਮਿਲ ਕੇ ਕੰਮ ਕਰਾਂਗੇ | ਅਸ਼ੋਕ ਪ੍ਰਭਾਕਰ ਨੇ ਕਿਹਾ ਕਿ ਜਲਿ੍ਹਆਂਵਾਲਾ ਬਾਗ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡੀ ਆਜ਼ਾਦੀ ਕਿੰਨੇ ਬਲੀਦਾਨਾਂ ਦੀ ਕੀਮਤ ਨਾਲ ਹਾਸਿਲ ਹੋਈ | ਇਸ ਦੌਰਾਨ ਸਟੇਜ ਦਾ ਸੰਚਾਲਨ ਬਾਗ ਟਰੱਸਟ ਦੇ ਸਕੱਤਰ ਸੂਕੁਮਾਰ ਮੁਖਰਜੀ ਨੇ ਕੀਤਾ | ਇਕੱਠ ਦੌਰਾਨ ਪੁਲਿਸ ਫੋਰਸ ਨੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਦਫ਼ਤਰ ਦਾ ਉਦਘਾਟਨ <br/>
Ad Position 24