20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 14-04-2026
ਚਵਿੰਡਾ ਦੇਵੀ, 13 ਅਪ੍ਰੈਲ (ਸਤਪਾਲ ਸਿੰਘ ਢੱਡੇ)-ਇਲਾਕੇ ਦੀ ਸਿੱਖਿਆ ਸੰਸਥਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਚਵਿੰਡਾ ਦੇਵੀ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ ਹਾਸਿਲ ਕੀਤਾ ਹੈ | ਇਸ ਨਤੀਜੇ ਨਾਲ ਸਕੂਲ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਪੇਂਡੂ ਖੇਤਰ ਵਿਚ ਵੀ ਉੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕਦੀ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ 75 ਫੀਸਦੀ ਤੋਂ 92 ਫੀਸਦੀ ਤੱਕ ਅੰਕ ਪ੍ਰਾਪਤ ਕਰਦੇ ਹੋਏ ਫਸਟ ਡਿਵੀਜ਼ਨ ਵਿਚ ਕਾਮਯਾਬੀ ਹਾਸਿਲ ਕੀਤੀ | ਇਹ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਹੋਣਹਾਰ ਵਿਦਿਆਰਥੀਆਂ ਨੇ ਨਾ ਸਿਰਫ ਆਪਣੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ, ਸਗੋਂ ਸਕੂਲ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰ: ਬਲਜੀਤ ਕੌਰ ਖਾਲਸਾ ਅਤੇ ਐੱਮ. ਡੀ. ਰਵਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਟਾਫ ਮੈਂਬਰ ਪ੍ਰਭਲੀਨ ਕੌਰ, ਪਲਵਿੰਦਰ ਕੌਰ ਢੱਡੇ, ਪਲਵਿੰਦਰ ਕੌਰ (ਤਰਨਤਾਰਨ), ਵਾਈਸ ਪਿ੍ੰ: ਅਮਨਜੀਤ ਕੌਰ, ਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਖੂਨ ਖਰਾਬੇ ਦਾ - ਸਰਪੰਚ ਮਨਦੀਪ ਕੌਰ ਦੇ ਸਹੁਰੇ ਜਗੀਰ ਸਿੰਘ ਦੀ... ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਅਟਾਰੀ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24