ਸ਼ਮਸ਼ੇਰ ਸਿੰਘ ਔਲਖ ਚੋਗਾਵਾਂ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ
ਅਜੀਤ ਡੈਸਕ
14-04-2026
ਚੋਗਾਵਾਂ, 13 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਮਿਹਨਤੀ ਤੇ ਜੁਝਾਰੂ ਆਗੂ ਸ਼ਮਸ਼ੇਰ ਸਿੰਘ ਔਲਖ ਵਲੋਂ ਕਾਂਗਰਸ ਪਾਰਟੀ 'ਚ ਪਿਛਲੇ ਲੰਮੇ ਸਮੇਂ ਤੋਂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਹਾਈਕਮਾਨ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ | ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਔਲਖ ਨੇ ਕਾਂਗਰਸ ਹਾਈਕਮਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਐਮ. ਪੀ. ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਸਮੇਤ ਸਮੂਹ ਜ਼ਿਲ੍ਹਾ ਪ੍ਰਧਾਨ ਤੇ ਸਮੁੱਚੀ ਕਾਂਗਰਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਦੂਜੀ ਵਾਰ ਜੋ ਅਹੁਦਾ ਦੇ ਕੇ ਨਿਵਾਜਿਆ ਹੈ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਅਹਿਮ ਰੋਲ ਅਦਾ ਕਰਾਂਗਾ |