12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਮੌਕੇ ਸਮਾਗਮ <br/>

Ad Position 21
No active advertisement
ਅਜੀਤ ਡੈਸਕ 15-04-2026
ਅੰਮਿ੍ਤਸਰ, 14 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਵਿਸਾਖੀ ਦੇ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਵਿਸਾਖੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ, ਜਿਸਦਾ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਮਹੱਤਵ ਹੈ | ਇਸ ਦਿਨ, ਦੇਸ਼ ਦੇ ਅੰਨਦਾਤਾ, ਭਾਵ ਕਿਸਾਨ, ਆਪਣੇ ਖੇਤਾਂ 'ਚ ਸੁਨਹਿਰੀ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਨਾਚ ਅਤੇ ਗੀਤ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹਨ | ਗੁਰੂ ਗੋਬਿੰਦ ਸਿੰਘ ਨੇ 1699 'ਚ ਮਨੁੱਖਤਾ ਦੀ ਰੱਖਿਆ ਅਤੇ ਜ਼ੁਲਮ ਨੂੰ ਖਤਮ ਕਰਨ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਹ ਦਿਨ ਸਾਡੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ, ਕਿਉਂਕਿ ਇਸ ਦਿਨ 1919 'ਚ ਜਨਰਲ ਡਾਇਰ ਨੇ ਜਲਿ੍ਹਆਂਵਾਲਾ ਬਾਗ 'ਚ ਮਾਸੂਮ ਭਾਰਤੀਆਂ 'ਤੇ ਗੋਲੀਬਾਰੀ ਕੀਤੀ ਸੀ, ਜਿਸ 'ਚ ਅਣਗਿਣਤ ਲੋਕ ਮਾਰੇ ਗਏ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜਨ ਕਲਿਆਣ ਸੰਗਠਨ ਨੇ ਸ਼ਰਧਾਂਜਲੀ ਸਭਾ ਕਰਵਾਈ <br/> ਅਗਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸਾਖੀ ਸਮਾਗਮ <br/>
Ad Position 24